Independence Day 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ‘ਚ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਨੂੰ ਦਿੱਤਾ ਸਨਮਾਨ

Global Team
2 Min Read

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਹਨਾਂ ਨੇ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਨੂੰ ਵਿਸ਼ੇਸ਼ ਸਨਮਾਨ ਪੱਤਰ ਦਿੱਤੇ।


ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਜ਼ਾਦੀ ਦੀ ਖਾਤਰ ਜਿਨ੍ਹਾਂ ਲੋਕਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ, ਉਨ੍ਹਾਂ ‘ਚੋਂ 80 ਫੀਸਦੀ ਪੰਜਾਬੀ ਹਨ। ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਅਸੀਂ ਵੀ ਜਾਣਦੇ ਹਾਂ ਕਿ ਇਸ ਆਜ਼ਾਦੀ ਨੂੰ ਕਿਵੇਂ ਕਾਇਮ ਰੱਖਣਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਆਜ਼ਾਦੀ ਪੰਜਾਬੀਆਂ ਨੂੰ ਬਹੁਤ ਮਹਿੰਗੀ ਪਈ ਹੈ ਕਿਉਂਕਿ ਆਜ਼ਾਦੀ ਤੋਂ ਪਹਿਲਾਂ ਦੀ ਰਾਤ ਕਹਿਰ ਦੀ ਰਾਤ ਸੀ, ਜਿਸ ਦੌਰਾਨ ਸਾਡੇ ਬਜ਼ੁਰਗਾਂ ਸਮੇਤ ਦੇਸ਼ ਦੇ ਬਟਵਾਰੇ ਦੌਰਾਨ 10 ਲੱਖ ਤੋਂ ਵੱਧ ਲੋਕ ਮਾਰੇ ਗਏ ਸਨ। ਪੰਜਾਬ ਵੰਡਿਆ ਗਿਆ ਤੇ ਪੰਜਾਬ ਦੇ ਲੋਕ ਵੀ ਵੰਡੇ ਗਏ।

Share This Article
Leave a Comment