ਭੜਕ ਉਠੇ ਮਾਨ! ਫਿਰ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ! ਕਰਤੀ ਵੱਡੀ ਮੰਗ

TeamGlobalPunjab
2 Min Read

ਸੰਗਰੂਰ : ਇੱਥੋਂ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਦੀ ਹੱਤਿਆ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ‘ਚ ਹੁਣ ਸਿਆਸਤਦਾਨਾਂ ਵੱਲੋਂ ਵੀ ਲਗਾਤਾਰ ਆਪਣੀਆਂ  ਸਰਗਰਮੀਆਂ ਦਿਖਾਈਆਂ ਜਾ ਰਹੀਆਂ ਹਨ। ਸੰਸਦ  ਮੈਂਬਰ ਭਗਵੰਤ ਮਾਨ ਨੇ ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਬ ਖਰੀਆਂ ਖਰੀਆਂ ਸੁਣਾਈਆਂ ਹਨ। ਮਾਨ ਨੇ ਕਿਹਾ ਕਿ ਅੱਜ ਸੂਬੇ ਅੰਦਰ ਦਰਿੰਦੇ ਲਗਾਤਾਰ ਲੋਕਾਂ ‘ਤੇ ਹਮਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਮੰਤਰੀਆਂ ਸਮੇਤ ਛੁੱਟੀਆਂ ਮਨਾਉਣ ਵਿੱਚ ਵਿਅਸਤ ਹਨ ਅਤੇ ਸੂਬੇ ‘ਚ ਫੈਸਲਾ ਲੈਣ ਵਾਲਾ ਕੋਈ ਨਹੀਂ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਰਹਿਣ ਵਾਲੇ ਜਗਮੇਲ ਸਿੰਘ ਨਾਮਕ ਵਿਅਕਤੀ ਦੀ ਕੁਝ ਵਿਅਕਤੀਆਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਬਾਅਦ ਜਦੋਂ ਗੰਭੀਰ ਹਾਲਤ ਵਿੱਚ ਜਗਮੇਲ ਨੂੰ ਪੀਜੀਆਈ ਚੰਡੀਗੜ੍ਹ ਭਰਤੀ ਕੀਤਾ ਗਿਆ ਤਾਂ ਉਸ ਨੇ ਦਮ ਤੋੜ ਦਿੱਤਾ। ਇਸ ਤੋਂ ਬਾਅਦ ਜਗਮੇਲ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੀਜੀਆਈ ਚੰਡੀਗੜ੍ਹ ਵਿਖੇ  ਧਰਨਾ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਤੋਂ 50 ਹਜ਼ਾਰ ਰੁਪਏ ਮੁਆਵਜੇ ਦੇ ਨਾਲ ਨਾਲ ਸਰਕਾਰੀ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਚੀਫ ਸੈਕਟਰੀ ਨਾਲ ਗੱਲਬਾਤ ਕੀਤੀ ਗਈ ਸੀ ਪਰ ਉਨ੍ਹਾਂ ਇਹ ਕਹਿ ਦਿੱਤਾ ਕਿ ਮੁੱਖ ਮੰਤਰੀ ਤੋਂ ਬਿਨਾਂ ਉਹ ਕੋਈ ਵੀ ਫੈਸਲਾ ਨਹੀਂ ਲੈ ਸਕਦੇ।  ਮਾਨ ਨੇ ਮੰਗ ਕੀਤੀ ਕਿ ਗ੍ਰਹਿ ਮੰਤਰਾਲਿਆ ਤੁਰੰਤ ਇਸ ਮਾਮਲੇ ਵਿੱਚ ਦਖਲ ਦੇ  ਕੇ ਕੋਈ ਫੈਸਲਾ ਲਵੇ ਕਿਉਂਕਿ ਇਹ ਬੜੇ ਗਰੀਬ ਪਰਿਵਾਰ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਲਾਵਾਰਿਸ ਹੈ।

Share this Article
Leave a comment