ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ, ਕਿਹਾ ਮੇਰੇ ਨਾਲ ਪੂਰਾ ਪੰਜਾਬ ਚੁੱਕੇਗਾ ਸਹੁੰ

TeamGlobalPunjab
1 Min Read

ਚੰਡੀਗੜ੍ਹ: ਭਗਵੰਤ ਮਾਨ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕਣ ਜਾ ਰਹੇ ਹਨ ਅਤੇ ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਇਸ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ, ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ। ਉਨ੍ਹਾਂ ਕਿਹਾ ਸਿਰਫ ਮੈਂ ਨਹੀਂ ਮੇਰੇ ਨਾਲ ਪੰਜਾਬ ਦੇ 3 ਕਰੋੜ ਲੋਕ ਸਹੁੰ ਚੁੱਕਣਗੇ। ਉਨ੍ਹਾਂ ਕਿਹਾ ਅਸੀਂ ਸਭ ਨੇ ਮਿਲ ਕੇ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ ਤੇ ਉਨ੍ਹਾਂ ਦੀ ਸੋਚ ਨੂੰ ਅਮਲੀ ਰੂਪ ਦੇਣਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ, ‘ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀਆਂ ਪੱਗਾਂ ਬੰਨ੍ਹਣ ਤੇ ਭੈਣਾਂ ਨੂੰ ਪੀਲੀ ਚੁੰਨੀ ਲੈਣ ਦੀ ਬੇਨਤੀ ਕਰਦਾ ਹਾਂ, ਅਸੀਂ ਉਸ ਦਿਨ ਖਟਕੜ ਕਲਾਂ ਨੂੰ ‘ਬਸੰਤੀ ਦੇ ਰੰਗ’ ਵਿੱਚ ਰੰਗਾਂਗੇ। ਮੈਂ ਤੁਹਾਡਾ ਸਾਰਿਆਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਾਂਗਾ।’

Share this Article
Leave a comment