ਭ੍ਰਿਸ਼ਟਾਚਾਰ ਮੁਕਤ ਪੰਜਾਬ ਹੀ ਸਾਡੇ ਬਹਾਦਰ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ: ਭਗਵੰਤ ਮਾਨ

TeamGlobalPunjab
2 Min Read

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਵੱਡਾ ਕਦਮ ਚੁੱਕਦਿਆਂ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਭਗਵੰਤ ਮਾਨ ਨੇ ਕਿਹਾ, ‘ਅੱਜ ਸ਼ਹੀਦੀ ਦਿਵਸ ਦੇ ਮੌਕੇ ‘ਤੇ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕਰ ਰਹੇ ਹਾਂ। ਜੇ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ, ਤਾਂ ਮੈਨੂੰ 9501 200 200 ‘ਤੇ ਆਡੀਓ ਜਾਂ ਵੀਡੀਓ ਰਿਕਾਰਡਿੰਗ ਭੇਜੋ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।’

ਮੁੱਖ ਮੰਤਰੀ ਮਾਨ ਨੇ ਕਿਹਾ ਕਿ, ‘ਭ੍ਰਿਸ਼ਟਾਚਾਰ ਮੁਕਤ ਪੰਜਾਬ ਸਾਡੇ ਬਹਾਦਰ ਸ਼ਹੀਦਾਂ ਦੇ ਲਈ ਸੱਚੀ ਸ਼ਰਧਾਂਜਲੀ ਹੋਵੇਗੀ ਤੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦੀ ਸ਼ੁਰੂਆਤ ਹੋਵੇਗੀ।’

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂ ਨਹੀਂ ਕਰਨੀ, ਉਸਦੀ ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਇਸ ਨੰਬਰ ‘ਤੇ ਭੇਜ ਦਿਓ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਬੇਨਤੀ ਕਰਦਿਆਂ ਕਿਹਾ ਕਿ ਇਸ ਨੰਬਰ ‘ਤੇ ਸਿਰਫ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤਾਂ ਹੀ ਭੇਜੀਆਂ ਜਾਣ, ਬਾਕੀ ਮਸਲਿਆਂ ਲਈ ਵੀ ਹੈਲਪਲਾਈਨ ਨੰਬਰ ਜਾਰੀ ਕਰ ਦਿੱਤੇ ਜਾਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment