ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ‘ਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਭਗਵੰਤ ਮਾਨ ਅੱਜ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਪੈਰੀ ਹੱਥ ਲਗਾ ਕੇ ਆਸ਼ੀਰਵਾਦ ਲਿਆ।
ਜਾਣਕਾਰੀ ਅਨੁਸਾਰ ਇਸ ਮੁਲਾਕਾਤ ਦੌਰਾਨ ਦੋਵਾਂ ਵਿਚਾਲੇ ਸਹੁੰ ਚੁੱਕਣ ਦੇ ਨਾਲ-ਨਾਲ ਮੰਤਰੀ ਮੰਡਲ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ। ਇਹ ਵੀ ਖਬਰਾ ਸਾਹਮਣੇ ਆ ਰਹੀਆਂ ਹਨ ਕਿ ਪੰਜਾਬ ਪੁਲਿਸ ਦਾ ਮੁੱਖ ਮੰਤਰੀ ਸੁਰੱਖਿਆ ਵਿੰਗ ਭਗਵੰਤ ਮਾਨ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲ ਰਿਹਾ ਹੈ। ਇਸ ਵਿੱਚ ਕੁੱਲ 25 ਜਵਾਨ ਹਨ, ਜੋ 5 ਗੱਡੀਆਂ ਰਾਹੀਂ ਆਏ ਹਨ।
Moment of the day ❤️
When Punjab’s CM-elect @BhagwantMann met AAP’s National Convenor @ArvindKejriwal pic.twitter.com/63u3YXTWbN
— AAP (@AamAadmiParty) March 11, 2022
ਉੱਥੇ ਹੀ ਭਗਵੰਤ ਮਾਨ ਨੇ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਸੂਤਰਾਂ ਮੁਤਾਬਕ ਇਹ ਮੀਟਿੰਗ ਅੱਜ ਹੋਵੇਗੀ। ਇਸ ਤੋਂ ਬਾਅਦ ਭਗਵੰਤ ਮਾਨ ਰਾਜਪਾਲ ਕੋਲ ਜਾ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ।