ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਅੱਜ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ।

- Advertisement -

ਬੀਤੇ ਦਿਨੀਂ ਮੁਹਾਲੀ ਹੋਈ ਵਿਖੇ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ‘ਚ  ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਪਾਰਟੀ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਣੇ 17 ਮੰਤਰੀ ਨਵੀਂ ਕੈਬਨਿਟ ਵਿੱਚ ਹੋਣਗੇ। ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ।

ਵਿਧਾਇਕ ਦਲ ਦੀ ਮੀਟਿੰਗ ਦੌਰਾਨ ਆਪ ਆਗੂ ਭਗਵੰਤ ਮਾਨ ਨੇ ਨਵੇਂ ਚੁਣੇ ਹੋਏ ਵਿਧਾਇਕਾਂ ਨੂੰ ਅਪੀਲ ਕਰਦਿਆਂ ਕਿ ਕਿਸੇ ਨੇ ਹੰਕਾਰ ਨਹੀਂ ਕਰਨਾ ਤੇ ਸਾਨੂੰ ਉਨ੍ਹਾਂ ਲੋਕਾਂ ਦਾ ਵੀ ਸਨਮਾਨ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਸਾਨੂੰ ਵੋਟ ਨਹੀਂ ਪਾਈ। ਉਨ੍ਹਾਂ ਕਿਹਾ ਸਾਰੇ ਵਿਧਾਇਕਾਂ ਨੂੰ ਖੇਤਰਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਜਿੱਥੋਂ ਉਹ ਚੁਣੇ ਗਏ ਹਨ, ਸਿਰਫ ਚੰਡੀਗੜ੍ਹ ਵਿੱਚ ਰਹਿਣ ਦੀ ਲੋੜ ਨਹੀਂ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment