PSTET ਦੇ ਪੇਪਰ ‘ਚ ਹੋਈ ਗੜਬੜੀ ‘ਤੇ ਭਗਵੰਤ ਮਾਨ ਨੇ ਦਿੱਤੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ

Rajneet Kaur
2 Min Read

ਮੋਹਾਲੀ : ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ 12 ਮਾਰਚ ਨੂੰ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ ।ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਦੇ ਕੱਲ੍ਹ ਹੋਏ ਪੇਪਰ ਦੇ ਕੁਝ ਪ੍ਰਸ਼ਨ ਪੱਤਰਾਂ ਵਿਚ ਕਥਿਤ ਤੌਰ ’ਤੇ ਉੱਤਰ ਹੀ ਦੱਸ ਦਿੱਤੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਵਿਚ ਦੋਸ਼ੀਆਂ ਦੀ ਤੁਰਤ ਗ੍ਰਿਫਤਾਰੀ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਸਿੱਖਿਆ ਮੰਤਰੀ ਵੱਲੋਂ ਪਹਿਲਾਂ ਹੀ ਜਾਂਚ ਕਮੇਟੀ ਗਠਿਤ ਕਰ ਕੇ ਮਾਮਲੇ ਦੀ ਪੂਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਇਸ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਦੋਸ਼ੀਆਂ ਨੂੰ ਤਰੁੰਤ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਕਿਹਾ ਕਿ ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ। ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ। ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ। ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment