ਭਗਵੰਤ ਮਾਨ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ : ਬਾਜਵਾ

Rajneet Kaur
3 Min Read

ਚੰਡੀਗੜ੍ਹ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਹਾਲਤ ਚਿੰਤਾਜਨਕ ਪੱਧਰ ਤਕ ਪਹੁੰਚ ਗਈ ਹੈ। ਕਿੰਨੀ ਸ਼ਰਮ ਵਾਲੀ ਗੱਲ ਹੈ ਕਿ ਅਪਰਾਧੀ ਖੁੱਲ੍ਹੇਆਮ ਕਤਲ ਕਰ ਰਹੇ ਹਨ ਅਤੇ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਚ ਚੋਣ ਪ੍ਰਚਾਰ ਕਰਨ ਗਏ ਹੋਏ ਹਨ’’।

ਬਾਜਵਾ ਨੇ ਮਾਨ ‘ਤੇ ਦੋਸ਼ ਲਾਇਆ ਕਿ ਉਹ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਹੈ, ਜੋ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਲਗਾਮ ਲਗਾਉਣ ‘ਚ ਬੁਰੀ ਤਰ੍ਹਾਂ ਅਸਫ਼ਲ ਰਹੇ ਹਨ ।ਜਦੋਂ ਤੋਂ ਸੂਬੇ ਵਿਚ ‘ਆਪ’ ਦੀ ਸਰਕਾਰ ਬਣੀ ਹੈ, ਉਦੋਂ ਤੋਂ ਬੰਦੂਕਧਾਰੀਆਂ ਦੀ ਤਾਕਤ ਵਧੀ ਹੈ। ਇਸੇ ਤਰ੍ਹਾਂ ਤਾਜ਼ਾ ਮਾਮਲਾ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦਾ ਮਾਮਲਾ ਹੈ। ਇਸ ਤੋਂ ਪਹਿਲਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਦਿਨ ਦਿਹਾਡ਼ੇ ਕਤਲ ਕਰ ਦਿੱਤਾ ਗਿਆ ਸੀ। ਬਦਮਾਸ਼ ਦੀਪਕ ਟੀਨੂੰ ਤੇ ਡਰੱਗ ਸਮੱਗਲਰ ਅਮਰੀਕ ਸਿੰਘ ਪੁਲਿਸ ਦੀ ਹਿਰਾਸਤ ਵਿੱਚੋਂ ਫ਼ਰਾਰ ਹੋ ਗਏ ਸਨ। ਪੰਜਾਬ ਦੇ ਲੋਕ ਵੱਧਦੇ ਗੈਂਗਸਟਰਵਾਦ ਤੇ ਸੁਰੱਖਿਆ ਦੀ ਘਾਟ ਨੂੰ ਮਹਿਸੂਸ ਕਰ ਰਹੇ ਹਨ’’।  ਡੇਢ ਮਹੀਨੇ ‘ਚ ਸ਼ਹਿਰ ‘ਚ 12 ਕਤਲ ਦੇ ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ਵਿੱਚੋਂ ਛੇ ਗੋਲੀ ਬਾਰੀ ਦੀਆਂ ਘਟਨਾਵਾਂ ਵਿੱਚ ਮਾਰੇ ਗਏ ਸਨ।

ਬਾਜਵਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ 14 ਮਾਰਚ ਨੂੰ ਜਲੰਧਰ ਨੇੜੇ ਇੱਕ ਪਿੰਡ ‘ਚ ਹੋਏ ਕਬੱਡੀ ਟੂਰਨਾਮੈਂਟ ਦੌਰਾਨ ਬਰਤਾਨੀਆ ‘ਚ ਮੁੜ-ਵੱਸਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ । ਇਨਸਾਫ਼ ਲੈਣ ਲਈ ਉਨ੍ਹਾਂ ਦੀ ਪਤਨੀ ਹੁਣ ਤੱਕ ਸੰਘਰਸ਼ ਕਰ ਰਹੀ ਹੈ। ਨੰਗਲ ਅੰਬੀਆਂ ਦੇ ਕਤਲ ਤੋਂ ਬਾਅਦ ਇੱਕ ਕਬੱਡੀ ਖਿਡਾਰੀ, ਧਰਮਿੰਦਰ ਸਿੰਘ ਦਾ 6 ਅਪ੍ਰੈਲ ਨੂੰ ਪਟਿਆਲਾ ਵਿੱਚ ਕਤਲ ਕਰ ਦਿੱਤਾ ਗਿਆ ਸੀ । “ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਬੇਰਹਿਮੀ ਨਾਲ ਹੋਏ ਕਤਲ ਨੂੰ ਕੌਣ ਭੁੱਲ ਸਕਦਾ ਹੈ? ਆਪ ਸਰਕਾਰ ਦੇ ਇਨਸਾਫ਼ ਦਿਵਾਉਣ ਨੂੰ ਲੈ ਕੇ ਢਿੱਲੇ ਰਵੱਈਏ ਤੋਂ ਪੂਰੀ ਤਰਾਂ ਨਿਰਾਸ਼ ਹੋ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਦੇਸ਼ ਛੱਡ ਕੇ ਚਲੇ ਜਾਣਗੇ।”

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment