ਭਗਵੰਤ ਮਾਨ ਦੀ ਧੀ ਤੇ ਪੁੱਤਰ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਪੁੱਜੇ ਪੰਜਾਬ

TeamGlobalPunjab
1 Min Read

ਚੰਡੀਗੜ੍ਹ: ਭਗਵੰਤ ਮਾਨ ਅੱਜ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਵਿਖੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਸਮਾਗਮ ਵਿੱਚ 3 ਲੱਖ ਤੋਂ ਵੱਧ ਲੋਕ ਸ਼ਾਮਲ ਹੋ ਸਕਦੇ ਹਨ।ਉੱਥੇ ਹੀ ਭਗਵੰਤ ਮਾਨ ਦੇ ਧੀ-ਪੁੱਤ ਵੀ ਇਸ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਪੰਜਾਬ ਪਹੁੰਚ ਚੁੱਕੇ ਹਨ।


ਰਿਪੋਰਟਾਂ ਮੁਤਾਬਕ ਮਾਨ ਅਤੇ ਉਨ੍ਹਾਂ ਦੀ ਪਤਨੀ ਇੰਦਰਪ੍ਰੀਤ ਕੌਰ ਦਾ ਸਾਲ 2015 ਵਿੱਚ ਤਲਾਕ ਹੋ ਗਿਆ ਸੀ। ਫਿਰ ਇੰਦਰਪ੍ਰੀਤ ਕੌਰ ਆਪਣੇ ਦੋਵਾਂ ਬੱਚਿਆਂ ਦਿਲਸ਼ਾਨ ਮਾਨ ਤੇ ਸੀਰਤ ਕੌਰ ਮਾਨ ਨਾਲ ਅਮਰੀਕਾ ਚਲੇ ਗਏ ਸਨ। ਹੁਣ ਭਗਵੰਤ ਮਾਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ ਤਾਂ ਬੱਚੇ ਇਸ ਖ਼ੁਸ਼ੀ ‘ਚ ਸਾਮਲ ਹੋਣ ਲਈ ਆਪਣੇ ਪਿਤਾ ਕੋਲ ਪਹੁੰਚੇ ਹਨ।

ਮਾਨ ਦੀ ਪਤਨੀ ਨੇ ਇੱਕ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ, ਭਗਵੰਤ ਮਾਨ ਹਮੇਸ਼ਾ ਉਨ੍ਹਾਂ ਦੀਆਂ ਅਰਦਾਸਾਂ ਵਿੱਚ ਰਹੇ ਹਨ ਅਤੇ ਰਹਿਣਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment