ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਨਮਦਿਨ ਮੌਕੇ ਪੰਜਾਬ ਨੂੰ ਲੈ ਕੇ ਕਹੀ ਵੱਡੀ ਗੱਲ

Prabhjot Kaur
1 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ, ਜਿਸਦੇ ਚੱਲਦਿਆਂ ਰਾਜਨੀਤਿਕ ਅਤੇ ਫ਼ਿਲਮੀ ਜਗਤ ਦੀਆਂ ਵੱਡੀਆਂ ਸਖਸ਼ੀਅਤਾਂ ਨੂੰ ਮੁਬਾਰਕਬਾਦ ਦੇ ਰਹੀਆਂ ਹਨ। ਆਪਣੇ ਜਨਮਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਅਕਾਊਂਟ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਉਹ ਆਪਣੇ ਸਵਰਗਵਾਸੀ ਪਿਤਾ ਮਾਸਟਰ ਮੋਹਿੰਦਰ ਸਿੰਘ ਅਤੇ ਮਾਤਾ ਹਰਪਾਲ ਕੌਰ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ।

ਉਨ੍ਹਾਂ ਪੋਸਟ ’ਚ ਲਿਖਿਆ, ‘ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ.. ਮੈਂ ਜਦ ਵੀ ਇਸ ਦੁਨੀਆਂ ’ਤੇ ਆਵਾਂ ਮੇਰਾ ਦੇਸ਼ ਹੋਵੇ ਪੰਜਾਬ।’

ਜ਼ਿਕਰਯੋਗ ਹੈ ਕੀ ਸਾਲ 2014 ’ਚ ਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ। ਸਿਰਫ਼ 12 ਸਾਲਾਂ ਦੌਰਾਨ ਉਨ੍ਹਾਂ ਮੈਂਬਰ ਪਾਰਲੀਮੈਂਟ ਤੋਂ ਮੁੱਖ ਮੰਤਰੀ ਦੀ ਕੁਰਸੀ ਤੱਕ ਦਾ ਸਫ਼ਰ ਤੈਅ ਕੀਤਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment