ਕੈਪਟਨ ਨੇ ਦਿਖਾਇਆ ਹੈ ਆਪਣੇ ਮੰਤਰੀਆਂ ਨੂੰ ਅੰਗੂਠਾ: ਭਗਵੰਤ ਮਾਨ

TeamGlobalPunjab
2 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਇਨਸਾਫ਼ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੰਤਰੀਆਂ ਤੇ ਵਿਸ਼ਵਾਸ ਨਹੀਂ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਨੂੰ ਅੰਗੂਠਾ ਦਿਖਾ ਦਿੱਤਾ ਹੈ। ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਅਫ਼ਸਰਸ਼ਾਹੀ ਦਾ ਸਾਥ ਹੀ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਆਪਣੀ ਲੋਕੇਸ਼ਨ ਵੀ ਦੱਸਣ ਕਿਉਂਕਿ ਉਨ੍ਹਾਂ ਬਾਰੇ ਪੁੱਛੇ ਜਾਣ ਬਾਰੇ ਅਕਸਰ ਇਹ ਕਹਿਣ ਨੂੰ ਮਿਲਦਾ ਹੈ ਕਿ ਉਨ੍ਹਾਂ ਬਾਰੇ ਪਤਾ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਆਰਥਿਕਤਾ ਕੇਵਲ ਤੇ ਕੇਵਲ ਆਬਕਾਰੀ ‘ਤੇ ਹੀ ਨਿਰਭਰ ਹੈ। ਕਿਉਂਕਿ ਪਿਛਲੇ ਚਾਲੀ ਪੰਤਾਲੀ ਦਿਨਾਂ ਤੋਂ ਆਬਕਾਰੀ ਵਿਭਾਗ ਦਾ ਕੰਮ ਠੱਪ ਪਿਆ ਹੈ ਅਤੇ ਪੰਜਾਬ ਦਾ ਖਜ਼ਾਨਾ ਵੀ ਖਾਲੀ ਹੋਣ ਦੇ ਕਿਨਾਰੇ ਹੈ।

ਕੇਂਦਰ ਸਰਕਾਰ ਵੱਲੋਂ ਜੋ ਵੀ ਲੱਖ ਕਰੋੜ ਰੁਪਏ ਦੇ ਪੈਕਜ ਦੀ ਗੱਲ ਕੀਤੀ ਜਾ ਰਹੀ ਹੈ ਅਸਲ ਵਿੱਚ ਉਸ ਨੂੰ ਪੈਕੇਜ ਨਹੀਂ ਕਿਹਾ ਜਾ ਸਕਦਾ ਕਿਉਂਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਤਹਿਤ ਹੀ ਇਹ ਪੈਸਾ ਜਾਰੀ ਹੋ ਜਾਣਾ ਸੀ। ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਲਈ ਕੇਂਦਰ ਸਰਕਾਰ ਨੇ ਐਲਾਨਾਂ ਤੋਂ ਸਵਾਏ ਕੁਝ ਵੀ ਨਹੀਂ ਕੀਤਾ।

Share this Article
Leave a comment