ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਪੰਚਾਇਤੀ ਚੋਣਾਂ ਬਾਰੇ ਸੁਣਾਏ ਗਏ ਫ਼ੈਸਲੇ ਮਗਰੋਂ ਸੀਐੱਮ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਜਿਥੇ ਹਾਈਕੋਰਟ ਦਾ ਧੰਨਵਾਦ ਕੀਤਾ, ਉਥੇ ਹੀ ਕਿਹਾ ਕਿ, ਹੁਣ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ, ਕੱਲ੍ਹ ਪੰਜਾਬ ਵਿਚ ਪੰਚਾਇਤੀ ਚੋਣਾਂ ਹੋਣਗੀਆਂ।
ਸੀਐੱਮ ਮਾਨ ਨੇ ਸੋਸ਼ਲ ਮੀਡੀਆ ਤੇ ਬਿਆਨ ਜਾਰੀ ਕਰਦਿਆ ਲਿਖਿਆ ਕਿ, ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਉਣ…ਪੰਚਾਇਤੀ ਚੋਣਾਂ ਵਾਸਤੇ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਨੇ ਸਭ ਨੂੰ ਮੇਰੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ।
Thanks to the Hon’ble High Court. The path is now clear for the panchayat elections in Punjab, scheduled for tomorrow, October 15. I urge all Punjabis to participate in this vital process by casting your votes peacefully. Uphold the spirit of mutual brotherhood and choose…
— Bhagwant Mann (@BhagwantMann) October 14, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।