ਚੰਡੀਗੜ੍ਹ: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਿਕ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਵੱਲੋਂ 16 ਮਾਰਚ ਯਾਨੀ ਅੱਜ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਜਾਵੇਗੀ।
ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ‘ਸੂਰਜ ਦੀ ਸੁਨਿਹਰੀ ਕਿਰਨ ਅੱਜ ਇਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ। ‘
ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ।
ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।
- Advertisement -
— Bhagwant Mann (@BhagwantMann) March 16, 2022