ਭਗਵੰਤ ਮਾਨ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਕੀਤਾ ਸਮਰਥਨ, ਸਮ੍ਰਿਤੀ ਇਰਾਨੀ ਦੇ ਬਿਆਨ ‘ਤੇ ਦਿੱਤਾ ਜਵਾਬ

TeamGlobalPunjab
1 Min Read

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਇਹ ਬਿਆਨ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਨੇਤਾ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਦਿੱਲੀ ਸਰਕਾਰ ‘ਤੇ ਰਾਸ਼ਟਰੀ ਰਾਜਧਾਨੀ ‘ਚ ਸਿਰਫ ਮੁਨਾਫੇ ਲਈ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਦੋਸ਼ ਲਗਾਉਣ ਦੇ ਜਵਾਬ ‘ਚ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਇਰਾਨੀ ਦੇ ਬਿਆਨ ਦਾ ਵਿਰੋਧ ਕਰਦੇ ਹੋਏ ਮਾਨ ਨੇ ਕਿਹਾ ਕਿ ਸ਼ਰਾਬ ਦੀਆਂ ਦੁਕਾਨਾਂ ਤੋਂ ਇਕੱਠੀ ਹੋਈ ਰਕਮ ਦੀ ਵਰਤੋਂ ਬੁਨਿਆਦੀ ਢਾਂਚੇ ਦੇ ਵਿਕਾਸ, ਸਕੂਲਾਂ ਦੀ ਉਸਾਰੀ ਅਤੇ ਬਿਜਲੀ ਦੀ ਸਹੀ ਸਪਲਾਈ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ  ਦਿੱਲੀ ਵਿੱਚ ਭਾਜਪਾ ਕੋਲ ਚਾਰ-ਪੰਜ ਸੀਟਾਂ ਹਨ। ਭਾਜਪਾ ਕੋਲ ਸਾਡੀ ਪਾਰਟੀ ‘ਤੇ ਸਵਾਲ ਉਠਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।

ਸਮ੍ਰਿਤੀ ਇਰਾਨੀ ਨੇ ਸ਼ੁੱਕਰਵਾਰ ਨੂੰ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਕੇਜਰੀਵਾਲ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਰਫ਼ ਮੁਨਾਫ਼ੇ ਲਈ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਹਨ। ਉਨ੍ਹਾਂ ਕਿਹਾ ਸੀ ਕਿ ਹਰ ਰੋਜ਼ ਸ਼ਰਾਬ ਦੀ ਦੁਕਾਨ ਅੱਗੇ ਲੰਘਣ ਵਾਲੀ ਹਰ ਔਰਤ ਦੇ ਸੰਘਰਸ਼ ਲਈ ਕੇਜਰੀਵਾਲ ਜ਼ਿੰਮੇਵਾਰ ਹੈ।

Share this Article
Leave a comment