ਮੋਗਾ : ਪੰਜਾਬ ਅੰਦਰ ਹਾਲ ਹੀ ਚ ਹੋਈਆਂ ਨਗਰ ਨਿਗਮ ਚੋਣਾਂ ਤੋਂ ਬਾਅਦ ਸਿਆਸੀ ਪਾਰਟੀਆਂ ਆਪਸ ਦੇ ਵਿੱਚ ਮਿਹਣੋ ਮਿਹਣੀ ਹੋ ਰਹੀਆਂ ਹਨ । ਇਸ ਦੇ ਚਲਦਿਆਂ ਸਾਰੀਆਂ ਹੀ ਪਾਰਟੀਆਂ ਵੱਲੋਂ ਆਪਣੇ ਜੇਤੂ ਉਮੀਦਵਾਰਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਜਾ ਰਹੀ ਹੈ । ਇਸੇ ਦਰਮਿਆਨ ਜੇਕਰ ਗੱਲ ਆਮ ਆਦਮੀ ਪਾਰਟੀ ਦੀ ਕਰੀਏ ਤਾਂ ਉਨ੍ਹਾਂ ਵੱਲੋਂ ਆਪਣੇ ਜੇਤੂ ਉਮੀਦਵਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਉੱਥੇ ਹੀ ਵਿਰੋਧੀ ਪਾਰਟੀਆਂ ਤੇ ਖ਼ੂਬ ਸਿਆਸੀ ਤੰਜ ਵੀ ਕੱਸੇ ਜਾ ਰਹੇ ਹਨ
ਇਸੇ ਲੜੀ ਤਹਿਤ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਵਾਰ ਕਰਦਿਆਂ ਅਕਾਲੀ ਆਗੂਆਂ ਨੂੰ ਖ਼ੂਬ ਆੜੇ ਹੱਥੀਂ ਲਿਆ ਗਿਆ ਹੈ। ਮਾਨ ਦਾ ਕਹਿਣਾ ਹੈ ਕਿ ਅਕਾਲੀ ਦਲ ਪੰਜਾਬ ਅੰਦਰ ਆਪਣਾ ਆਧਾਰ ਗਵਾ ਚੁੱਕਾ ਹੈ ।
ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਅੰਦਰ ਹੁਣ ਸਿਆਸੀ ਜ਼ਮੀਨ ਲੱਭ ਰਿਹਾ ਹੈ । ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਦਸ ਸਾਲ ਦੇ ਕਾਰਜਕਾਲ ਦੌਰਾਨ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।