ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਦੀ ਮਾਨਸਾ ‘ਚ ਪੇਸ਼ੀ

Prabhjot Kaur
2 Min Read

ਮਾਨਸਾ: ਮਾਨਹਾਨੀ ਦੇ ਇੱਕ ਮਾਮਲੇ ਵਿੱਚ ਅੱਜ ਭਗਵੰਤ ਮਾਨ ਨੂੰ ਮਾਨਸਾ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਮਾਨਹਾਨੀ ਦਾ ਮੁਕੱਦਮਾ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਕਰਵਾਇਆ ਗਿਆ ਸੀ।

ਦਰਅਸਲ ਜੁਲਾਈ 2019 ਨੂੰ ਭਗਵੰਤ ਮਾਨ ਵੱਲੋਂ ਇੱਕ ਬਿਆਨ ਦਿੱਤਾ ਜਾਂਦਾ ਜਦੋਂ ਨਾਜ਼ਰ ਸਿੰਘ ਮਾਨਸ਼ਾਹੀਆ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਤਾਂ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਾਂਗਰਸ ਤੋਂ 10 ਕਰੋੜ ਰੁਪਏ ਅਤੇ ਪ੍ਰਦੂਸ਼ਣ ਬੋਰਡ ਦਾ ਚੇਅਰਮੈਨ ਲਾਉਣ ਦੀ ਡੀਲ ਕੀਤੀ ਸੀ ਜਿਸ ਤੋਂ ਬਾਅਦ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਅਦਾਲਤ ਵਿੱਚ ਮਾਨਹਾਨੀ ਦਾ ਕੇਸ ਦਾਇਰ ਕੀਤਾ ਸੀ।

ਅੱਜ ਪਹਿਲਾਂ ਜਦੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਸਣੇ 9 ਹੋਰ ਲੋਕਾਂ ਖਿਲਾਫ਼ 21 ਅਪ੍ਰੈਲ 2022 ਨੂੰ ਅਦਾਲਤ ਨੇ ਸੰਮਨ ਜਾਰੀ ਕੀਤੇ ਸਨ। ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਭਗਵੰਤ ਸਿੰਘ ਮਾਨ ਅਤੇ ਖ਼ਬਰਾਂ ਲਾਉਣ ਵਾਲੇ ਚਾਰ ਪੱਤਰਕਾਰ ਤੇ ਅਖ਼ਬਾਰਾਂ ਦੇ ਸੰਪਾਦਕਾਂ ਉਤੇ 28 ਜੁਲਾਈ 2019 ਨੂੰ ਮਾਨਹਾਨੀ ਦਾ ਕੇਸ ਦਾਇਰ ਕੀਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment