ਮੁੱਖ ਮੰਤਰੀ ਭਗਵੰਤ ਮਾਨ ਅੱਜ ਇਸ ਸ਼ਰਤ ‘ਤੇ ਕੇਜਰੀਵਾਲ ਨਾਲ ਜੇਲ੍ਹ ‘ਚ ਕਰਨੇ ਮੁਲਾਕਾਤ

Prabhjot Kaur
2 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਭਗਵੰਤ ਮਾਨ ਅੱਜ ਦੁਪਹਿਰ ਦੇ ਲਗਭਗ 12 ਵਜੇ ਤਿਹਾੜ ਜੇਲ੍ਹ ‘ਚ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਜੇਲ੍ਹ ‘ਚ ਮੁਲਾਕਾਤ ਵਾਲੀ ਥਾਂ  ਸਿਰਫ਼ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਹੀ ਮੌਜੂਦ ਰਹਿਣਗੇ। ਇੱਥੇ ਕਿਸੇ ਤੀਜੀ ਧਿਰ ਦੀ ਮੌਜੂਦਗੀ ਨਹੀਂ ਹੋਵੇਗੀ। ਜੇਲ੍ਹ ਨਿਯਮਾਂ ਅਨੁਸਾਰ ਮੁਲਾਕਾਤ ਦਾ ਸਮਾਂ ਅੱਧਾ ਘੰਟਾ ਹੈ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੁਲਾਕਾਤ ਨੂੰ ਲੈ ਕੇ ਸ਼ੁੱਕਰਵਾਰ ਨੂੰ ਜੇਲ੍ਹ ਹੈੱਡਕੁਆਰਟਰ ‘ਚ ਮੀਟਿੰਗ ਹੋਈ ਸੀ।

ਜੇਲ੍ਹ ਹੈੱਡਕੁਆਰਟਰ ‘ਚ ਇਸ ਸਬੰਧ ਲਿਗਭਗ ਤਿੰਨ ਘੰਟੇ ਮੀਟਿੰਗ ਚੱਲੀ ਜਿਸ ‘ਚ ਪੰਜਾਬ ਪੁਲਿਸ, ਦਿੱਲੀ ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਅਸਿਸਟੈਂਟ ਡਾਇਰੈਕਟਰ ਜਨਰਲ ਸਕਿਓਰਿਟੀ, ਦਿੱਲੀ ਪੁਲਿਸ ਦੀ ਤਰਫੋਂ ਏਸੀਪੀ ਰੈਂਕ ਦੇ ਦੋ ਅਧਿਕਾਰੀ ਅਤੇ ਜੇਲ੍ਹ ਦੇ ਡੀਆਈਜੀ ਰਾਜੀਵ ਸਿੰਘ ਪਰਿਹਾਰ ਮੌਜੂਦ ਸਨ। ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਦੁਪਹਿਰ 12 ਵਜੇ ਤੋਂ 2 ਵਜੇ ਵਿਚਾਲੇ ਕਿਸੇ ਵੀ ਸਮੇਂ ਹੋ ਹੋ ਸਕਦੀ ਹੈ।

 

ਉੱਥੇ ਹੀ ਜ਼ਿਕਰਯੋਗ ਹੈ ਕਿ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 15 ਅਪ੍ਰੈਲ ਯਾਨੀ ਅੱਜ ਖਤਮ ਹੋ ਰਹੀ ਹੈ ਤੇ ਉਨ੍ਹਾਂ ਨੂੰ ਹਾਊਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਜਾਣਾ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment