ਭਗਵੰਤ ਮਾਨ ਕਰਨਗੇ ਪ੍ਰਧਾਨ ਮੰਤਰੀ ਤੇ ਅਮਿਤ ਸ਼ਾਹ ਨਾਲ ਮੁਲਾਕਾਤ, ਪੰਜਾਬ ਦੇ ਮੁੱਦਿਆਂ ‘ਤੇ ਹੋਵੇਗੀ ਚਰਚਾ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਲਈ ਮੁੱਖ ਮੰਤਰੀ ਨੇ ਦੋਵਾਂ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਇਹ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਪਹਿਲੀ ਮੁਲਾਕਾਤ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲਿਖਿਆ, ‘ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।’

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment