ਸਹੁੰ ਚੁੱਕਣ ਤੋਂ ਪਹਿਲਾਂ ਹਰਕਤ ‘ਚ ਆਏ ਭਗਵੰਤ ਮਾਨ, ‘ਆਪ’ ਵਿਧਾਇਕਾਂ ਨੂੰ ਦਿੱਤੀ ਇਹ ਹਦਾਇਤ

TeamGlobalPunjab
2 Min Read

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਹਾਸਲ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਵਿੱਚ ਮੀਟਿੰਗ ਦੌਰਾਨ ਭਗਵੰਤ ਮਾਨ ਨੂੰ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਭਗਵੰਤ ਮਾਨ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ। ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਕਿਹਾ ਕਿ ਉਹ ਚੰਡੀਗੜ੍ਹ ‘ਚ ਹੀ ਨਾ ਰਹਿਣ ਸਗੋਂ ਆਪਣੇ ਹਲਕਿਆਂ ‘ਚ ਵੀ ਜਾਣ।

ਪੰਜਾਬ ਚੋਣਾਂ ‘ਚ ਇਕਤਰਫਾ ਫਤਵਾ ਮਿਲਣ ਤੋਂ ਇੱਕ ਦਿਨ ਬਾਅਦ ਭਗਵੰਤ ਮਾਨ ਨੇ ਆਪਣੇ ਪਹਿਲੇ ਦਿਸ਼ਾ-ਨਿਰਦੇਸ਼ ‘ਚ ਵਿਧਾਇਕਾਂ ਨੂੰ ਕਈ ਗੱਲਾਂ ਦੱਸੀਆਂ। ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਉਹ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਲਈ ਜ਼ਿਆਦਾ ਉਤਸੁਕ ਨਾ ਹੋਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਉਨ੍ਹਾਂ ਸਾਰੇ ਲੋਕਾਂ ਲਈ ਕੰਮ ਕਰਨਾ ਹੈ ਜਿੱਥੇ ਅਸੀਂ ਵੋਟਾਂ ਮੰਗਣ ਗਏ ਸੀ।

ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕਾਂ ਨੂੰ ਆਪਣੇ ਹਲਕੇ ਵਿੱਚ ਕੰਮ ਕਰਨਾ ਚਾਹੀਦਾ ਹੈ ਨਾ ਕਿ ਸਿਰਫ਼ ਰਾਜਧਾਨੀ ਚੰਡੀਗੜ੍ਹ ਵਿੱਚ ਹੀ ਰਹਿਣਾ ਚਾਹੀਦਾ ਹੈ। ਬੁੱਧਵਾਰ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ ਨੇ ਕੁੱਲ 92 ਵਿਧਾਇਕਾਂ ਨਾਲ ਰਸਮੀ ਤੌਰ ‘ਤੇ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਇਲਾਵਾ ਸਾਡੇ ਕੋਲ 17 ਕੈਬਨਿਟ ਮੰਤਰੀ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਚਿੰਤਾ ਕਰਨ ਦੀ ਲੋੜ ਨਹੀਂ ਕਿਉਂਕਿ ਤੁਸੀਂ ਸਾਰੇ ਕੈਬਨਿਟ ਮੰਤਰੀ ਹੋ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ 117 ਵਿਧਾਨ ਸਭਾ ਸੀਟਾਂ ਹਨ। ਵੀਰਵਾਰ ਨੂੰ ਐਲਾਨੇ ਗਏ ਚੋਣ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਭਾਰੀ ਫਤਵਾ ਮਿਲਿਆ ਅਤੇ ਪੂਰੇ ਸੂਬੇ ‘ਚ ਕੁੱਲ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਸੀ। ਧੂਰੀ ਵਿਧਾਨ ਸਭਾ ਸੀਟ ਤੋਂ ਭਗਵੰਤ ਮਾਨ 58 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੇ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment