ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਭ੍ਰਿਸ਼ਟਾਚਾਰ ਖ਼ਿਲਾਫ਼ ਸ਼ੁਰੂ ਹੋਵੇਗੀ ਹੈਲਪਲਾਈਨ

TeamGlobalPunjab
2 Min Read

ਚੰਡੀਗੜ੍ਹ: ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਖਟਕੜਾ ਕਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਹੈ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।

ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸ਼ਹੀਦ ਭਗਤ ਸਿੰਘ ਖਟਕੜਾ ਕਲਾ ਵਿਖੇ ਪਹੁੰਚਣਗੇ, ਜਿੱਥੇ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਉਹ ਭ੍ਰਿਸ਼ਟਾਚਾਰ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ ਕਰਨਗੇ।

ਦੱਸਣਯੋਗ ਹੈ ਕਿ ਭਗਵੰਤ ਮਾਨ ਵਲੋਂ ਐਲਾਨ ਕੀਤਾ ਸੀ ਗਿਆ ਸੀ ਕਿ ਆਪ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਇੱਕ ਹੈਲਪਲਾਈਨ ਨੰਬਰ ਜਾਰੀ ਕਰੇਗੀ ਤਾਂ ਜੋ ਲੋਕਾਂ ਵੱਲੋਂ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਭੇਜੀਆਂ ਜਾ ਸਕਣ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾ ਸਕੇ।

ਇਸ ਤੋਂ ਇਲਾਵਾ ਸੂਬਾ ਪੱਧਰੀ ਸਮਾਗਮ ਲਈ ਸਥਾਨਕ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਜੋ ਦੂਰ ਦੁਰਾਡੇ ਤੋਂ ਆਉਂਦੇ ਲੋਕ ਵੀ ਸ਼ਹੀਦ ਹੋਏ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ, ਸ਼ਹੀਦ ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਵਿਖੇ ਬਿਨਾਂ ਕਿਸੇ ਅਸੁਵਿਧਾ ਦੇ ਸ਼ਰਧਾਂਜਲੀ ਭੇਟ ਕਰ ਸਕਣ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment