PM ਮੋਦੀ ਨੂੰ ਮਿਲਣਗੇ ਭਗਵੰਤ ਮਾਨ, ਪ੍ਰੋਟੋਕੋਲ ਤਹਿਤ ਕਰਵਾਇਆ ਕਰੋਨਾ ਟੈਸਟ

TeamGlobalPunjab
2 Min Read

ਨਵੀਂ ਦਿੱਲੀ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਮਾਨ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਕਈ ਵੱਡੇ ਫੈਸਲੇ ਲੈ ਕੇ ਹੋਰ ਸਿਆਸੀ ਪਾਰਟੀਆਂ ਨੂੰ ਹੈਰਾਨ ਕਰ ਦਿੱਤਾ ਹੈ। ਹੁਣ ਭਗਵੰਤ ਸਿੰਘ ਮਾਨ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਜਾ ਰਹੇ ਹਨ। ਕੱਲ੍ਹ ਵੀਰਵਾਰ ਨੂੰ ਮਾਨ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ। ਪ੍ਰੋਟੋਕੋਲ ਤਹਿਤ ਸੀਐਮ ਮਾਨ ਨੇ ਵੀ ਆਪਣਾ ਕਰੋਨਾ ਟੈਸਟ ਕਰਵਾਇਆ ਹੈ। ਉਸ ਦੇ ਕਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ।

ਯਾਦ ਰਹੇ ਕਿ ਭਗਵੰਤ ਮਾਨ ਨੇ ਹਾਲ ਹੀ ਵਿੱਚ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਪ੍ਰਧਾਨ ਮੰਤਰੀ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਭਗਵੰਤ ਮਾਨ ਨੂੰ ਵੀਰਵਾਰ ਨੂੰ ਪੀਐਮ ਮੋਦੀ ਨਾਲ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਮਾਨ ਪੀਐਮ ਮੋਦੀ ਨਾਲ ਮੁਲਾਕਾਤ ਵਿੱਚ ਪੰਜਾਬ ਦੇ ਕਈ ਮੁੱਦੇ ਉਠਾ ਸਕਦੇ ਹਨ।

ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਟਵੀਟ ਕਰਕੇ ਕਿਹਾ ਸੀ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਯਾਦ ਰਹੇ ਕਿ ਪੀਐਮ ਮੋਦੀ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਸੀ। ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ।

ਭਗਵੰਤ ਮਾਨ ਨੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। CM ਬਣਨ ਤੋਂ ਬਾਅਦ ਮਾਨ ਨੇ ਕਈ ਵੱਡੇ ਫੈਸਲੇ ਲਏ ਹਨ। ਅੱਜ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਭਗਵੰਤ ਮਾਨ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਵੀ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਭਗਤ ਸਿੰਘ ਦੇ ਪਿੰਡ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment