ਭਗਵੰਤ ਮਾਨ ਜਲਦ ਹੀ ਪੰਜਾਬ ਵਿੱਚ ਮੁਫ਼ਤ ਬਿਜਲੀ ਸਕੀਮ ਦਾ ਐਲਾਨ ਕਰਨਗੇ

TeamGlobalPunjab
3 Min Read

ਚੰਡੀਗੜ੍ਹਾ- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਮੁਫ਼ਤ ਬਿਜਲੀ ਯੋਜਨਾ ‘ਤੇ ਚਰਚਾ ਕਰਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।

ਸੂਤਰਾਂ ਮੁਤਾਬਕ ਪੰਜਾਬ ‘ਚ ਜਲਦ ਹੀ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਹੋ ਸਕਦਾ ਹੈ। ‘ਆਪ’ ਵੱਲੋਂ ਪੰਜਾਬ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦੇਣ ਲਈ ਮਿਸ਼ਨ ਮੋਡ ਵਿੱਚ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮਾਨ ਨੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਪੰਜਾਬ ‘ਚ 300 ਯੂਨਿਟ ਮੁਫ਼ਤ ਬਿਜਲੀ ਸਕੀਮ ਲਾਗੂ ਕਰ ਸਕਦੇ ਹਨ।

ਹਾਲਾਂਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹੀ ਕਾਂਗਰਸ ਦਾ ਦੋਸ਼ ਹੈ ਕਿ ਸੀਐਮ ਭਗਵੰਤ ਮਾਨ ਦੀ ਸਰਕਾਰ ‘ਤੇ ਦਿੱਲੀ ਤੋਂ ‘ਕੰਟਰੋਲ’ ਕੀਤਾ ਜਾ ਰਿਹਾ ਹੈ। ਕਾਂਗਰਸ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਸਰਕਾਰ ਨੂੰ ਕੰਟਰੋਲ ਕਰ ਰਹੇ ਹਨ ਅਤੇ ਇਸ ਕਾਰਨ ਸਰਕਾਰ ਖੁੱਲ੍ਹ ਕੇ ਕੰਮ ਨਹੀਂ ਕਰ ਪਾ ਰਹੀ ਹੈ।

ਦਰਅਸਲ, ਕਾਂਗਰਸ ਦੀ ਪੰਜਾਬ ਇਕਾਈ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਬਰਾੜ ਨੇ ਦਾਅਵਾ ਕੀਤਾ ਹੈ ਕਿ ਸੀਐਮ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰ-ਹਾਜ਼ਰੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਬਿਜਲੀ ਸਕੱਤਰ ਦਲੀਪ ਕੁਮਾਰ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਵੀ ਮੌਜੂਦ ਸਨ। ਅਜਿਹੇ ‘ਚ ਇੱਕ ਵਾਰ ਫਿਰ ਭਗਵੰਤ ਮਾਨ ਦਿੱਲੀ ਪਹੁੰਚ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾਣ ਵਾਲੀਆਂ ਨੀਤੀਆਂ ‘ਤੇ ਚਰਚਾ ਕਰਨਗੇ। ਉਸ ਤੋਂ ਬਾਅਦ ਹੀ ਪਾਰਟੀ ਵੱਲੋਂ ਅੰਤਿਮ ਫੈਸਲਾ ਲਿਆ ਜਾਵੇਗਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment