ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਮੁਹੱਈਆ ਕਰਵਾਏਗੀ 2.77 ਲੱਖ ਪ੍ਰਾਈਵੇਟ ਨੌਕਰੀਆਂ

Rajneet Kaur
2 Min Read

ਚੰਡੀਗੜ੍ਹ : ਪੰਜਾਬ ਦੇ CM ਮਾਨ ਨੇ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਸੂਬਾ ਸਰਕਾਰ ਹੁਣ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਏਗੀ। CM ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਨੌਕਰੀਆਂ ਮੁਹੱਈਆ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖਾਸ ਕਰਕੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਹਨ।

 CM ਮਾਨ ਨੇ ਕਿਹਾ ਕਿ ਇੰਨ੍ਹਾਂ ਹੀ ਅਜੇ ਕਾਫੀ ਨਹੀਂ ਹੈ, ਇਸ ਲਈ ਸੂਬਾ ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਵੀ ਨਵੀਆਂ ਨੌਕਰੀਆਂ ਪੈਦਾ ਕਰਨ ਲਈ ਯਤਨ ਕਰ ਰਹੀ ਹੈ।  ਸੂਬਾ ਸਰਕਾਰ ਵੱਲੋਂ ਕੀਤੇ ਵੱਡੇ ਯਤਨਾਂ ਸਦਕਾ ਹੁਣ ਤੱਕ ਪੰਜਾਬ ਵਿੱਚ ਲਗਭਗ 48,000 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ 2.77 ਲੱਖ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਉਨ੍ਹਾਂ ਦੀ ਅਥਾਹ ਸ਼ਕਤੀ ਨੂੰ ਸਾਕਾਰਾਤਮਕ ਦਿਸਾ ਵਿੱਚ ਲਾਇਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਸਮੁੱਚੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਗੀਆਂ।  ਸੂਬਾ ਸਰਕਾਰ ਨੇ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਸਵ ਪੱਧਰ ‘ਤੇ ਉਭਾਰਨ ਲਈ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿਹਨਤੀ ਅਤੇ ਸਮਰਪਿਤ ਨੌਜਵਾਨਾਂ ਦੇ ਹੱਥਾਂ ਵਿੱਚ ਡਿਗਰੀਆਂ ਅਤੇ ਬਾਅਦ ਵਿੱਚ ਨਿਯੁਕਤੀ ਪੱਤਰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment