ਭਾਈ ਅਜਨਾਲਾ ਜਾਣਗੇ ਢੱਡਰੀਆਂਵਾਲੇ ਨਾਲ ਵਿਚਾਰ ਕਰਨ ਲਈ ਜਾਣਗੇ ਪ੍ਰਮੇਸ਼ਰ ਦੁਆਰ?

TeamGlobalPunjab
1 Min Read

ਨਿਊਜ਼ ਡੈਸਕ : ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਅਤੇ ਅਮਰੀਕ ਸਿੰਘ ਅਜਨਾਲਾ ਦਾ ਵਿਵਾਦ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਬੀਤੇ ਦਿਨੀਂ ਪ੍ਰਮੇਸ਼ਰ ਦੁਆਰ ਵਿਖੇ ਮਹੀਨਾਵਾਰ ਦੀਵਾਨ ਦੌਰਾਨ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼ਰੇਆਮ ਚੈਲੰਜ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਨਾ ਦਿੱਤਾ ਗਿਆ ਤਾਂ ਉਹ ਮੀਡੀਆ ਚੈੱਨਲਾ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਚਲੇ ਜਾਣਗੇ। ਇਸ ਦੇ ਚਲਦਿਆਂ ਹੁਣ ਭਾਈ ਅਮਰੀਕ ਸਿੰਘ ਅਜਨਾਲਾ ਦੀ ਵੀ ਸਖਤ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਮੀਡੀਆ ਰਿਪੋਰਟਾਂ ਮੁਤਾਬਿਕ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਹੈ ਕਿ ਉਹ ਢੱਡਰੀਆਂਵਾਲੇ ਨਾਲ ਗੁਰਦੁਆਰਾ  ਸ੍ਰੀ ਪਰਮੇਸ਼ਰ ਦੁਆਰ ਸਾਹਿਬ ਵਿਖੇ ਜਾ ਕੇ ਵਿਚਾਰ ਵਟਾਂਦਰਾ ਕਰਨਗੇ। ਇੱਥੇ ਹੀ ਬੱਸ ਨਹੀਂ ਬੀਤੇ ਦਿਨੀਂ ਵੀ ਭਾਈ ਅਜਨਾਲਾ ਨੇ ਢੱਡਰੀਆਂਵਾਲੇ ਨੂੰ ਵਿਚਾਰਾਂ ਲਈ ਸੱਦਾ ਦਿੱਤਾ ਸੀ। ਇਸ ਦੇ ਚਲਦਿਆਂ ਹੁਣ ਦੇਖਣਾ ਹੋਵੇਗਾ ਕਿ ਕੀ ਇਸ ‘ਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਕੀ ਪ੍ਰਤੀਕਿਰਿਆ ਦਿੰਦੇ ਹਨ।

Share this Article
Leave a comment