ਅੰਮ੍ਰਿਤਸਰ ਸਾਹਿਬ : ਸ਼ਿਵ ਸੈਨਾ ਪੰਜਾਬ ਪ੍ਰਧਾਨ ਸੁਧੀਰ ਸੂਰੀ ਦਾ ਬੀਤੇ ਦਿਨੀਂ ਇੱਕ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਸੀ। ਹਾਲਾਂਕਿ ਉਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।ਪਰ ਫਿਰ ਵੀ ਹਿੰਦੂ ਜਥੇਬੰਦੀਆਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਦਾ ਨਾਮ ਐੱਫ.ਆਈ.ਆਰ. *ਚ ਦਰਜ ਕਰਵਾਉਣ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਜੀ ਵੱਲੋਂ ਵੀ ਪ੍ਰਤੀਕਿਿਰਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਉਨ੍ਹਾਂ ਵੱਲੋਂ ਭੰਗ ਕੀਤੀ ਜਾ ਰਹੀ ਹੈ ਜਿਹੜੇ ਸਿੱਖਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹਨ।
ਭਾਈ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਅੱਜ ਹਾਲਾਤ ਇਸ ਤਰ੍ਹਾਂ ਦੇ ਹਨ ਕਿ ਜੇਕਰ ਕਿਸੇ ਪਾਸੇ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਮੌਕੇ ਹੋਣ ਵਾਲੀ ਐੱਫ.ਆਈ.ਆਰ. ਵਿੱਚ ਅੰਮ੍ਰਿਤਪਾਲ ਸਿੰਘ ਦਾ ਨਾਮ ਦਰਜ ਕਰ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਇਹ ਲੋਕ ਸਿੱਖਾਂ ਦਾ ਸ਼ਿਕਾਰ ਖੇਡਣ ਦੀ ਕੋਸ਼ਿਸ਼ ਕਰ ਰਹੇ ਹਨ ਜਿਹੜਾ ਕਿ ਚੰਗਾ ਨਹੀਂ ਹੈ। ਭਾਈ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਉਹ ਹਰ ਸਮਾਗਮ *ਚ ਜਾਣਗੇ ਅਤੇ ਕੋਈ ਉਨ੍ਹਾਂ ਨੂੰ ਰੋਕ ਨਹੀਂ ਸਕਦਾ।
ਦੱਸ ਦੇਈਏ ਕਿ ਬੀਤੇ ਦਿਨੀਂ ਸੂਰੀ ਦੀ ਮੌਤ ਤੋਂ ਬਾਅਦ ਸਿੱਖ ਆਗੂਆਂ ਨੂੰ ਘਰਾਂ *ਚ ਨਜਰਬੰਦ ਕੀਤਾ ਗਿਆ ਸੀ। ਭਾਈ ਅੰਮ੍ਰਿਤਪਾਲ ਸਿੰਘ ਦੇ ਘਰ ਵੱਡੀ ਗਿਣਤੀ *ਚ ਪੁਲਿਸ ਤੈਨਾਤ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਇਹ ਬਿਆਨ ਸਾਹਮਣੇ ਆਇਆ ਹੈ।
ਨਜਰਬੰਦ ਹੋਣ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ

Leave a Comment
Leave a Comment