ਭਾਈ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਦਲਜੀਤ ਸਿੰਘ ਕਲਸੀ ਗ੍ਰਿਫਤਾਰ

Global Team
1 Min Read

ਗੁਰੂਗ੍ਰਾਮ : ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਤਹਿਤ ਵੱਡੀ ਗਿਣਤੀ ‘ਚ ਉਸ ਦੇ ਸਾਥੀਆਂ ਦੀਆਂ ਗ੍ਰਿਫਤਾਰੀਆਂ ਹੋ ਰਹੀਆਂ ਹਨ। ਇਸੇ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਭਾਈ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਦਲਜੀਤ ਸਿੰਘ ਕਲਸੀ ਗ੍ਰਿਫਤਾਰ ਕਰ ਲਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਪੁਲਿਸ ਵੱਲੋਂ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਬੀਤੇ ਕੱਲ੍ਹ ਤੋਂ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਫਾਜ਼ਿਲਕਾ ਸ੍ਰੀ ਮੁਕਤਸਰ ਸਾਹਿਬ ਸਮੇਤ ਕਈ ਜਗ੍ਹਾ ‘ਤੇ ਧਾਰਾ 144 ਲਗਾ ਦਿੱਤੀ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ 78 ਸਾਥੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

Share this Article
Leave a comment