ਮੁੱਖ ਮੰਤਰੀ ਭਗਵੰਤ ਮਾਨ ਨੂੰ ਭਾਈ ਵਡਾਲਾ ਦਾ ਸੁਨੇਹਾ

TeamGlobalPunjab
1 Min Read

ਚੰਡੀਗੜ੍ਹ: ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਮਾਨ ਨੂੰ ਇਹ ਸੁਨੇਹਾ ਵੀ ਦਿੱਤਾ ਕਿ ਉਹ ਰੰਗਲਾ ਪੰਜਾਬ ਬਣਾਉਣ ਦੀ ਜਿਹੜੀ ਗੱਲ ਕਰਦੇ ਹਨ ਉਸ `ਚ ਕਾਮਯਾਬ ਹੋਣ।

ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਸੱਤਾ `ਚ ਆ ਗਏ ਹਨ ਅਤੇ ਉਹ ਹੁਣ ਰਾਜਨੀਤੀ ਨਾਂ ਕਰਨ ਬਲਕਿ ਲੋਕਾਂ ਦੀ ਸੇਵਾ ਕਰਨ, ਲੋਕਾਂ ਦਾ ਸੇਵਾਦਾਰ ਬਣਨ।

ਇਸ ਮੌਕੇ ਭਾਈ ਬਲਦੇਵ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਤੁਸੀਂ ਉਨ੍ਹਾਂ ਦੇ ਦੋਸ਼ੀਆਂ ਨੂੰ ਸਜ਼ਾ ਦਵਾਓਗੇ। ਉਨ੍ਹਾਂ ਕਿਹਾ ਕਿ ਜੇ ਮਾਨ ਨੇ ਇਹ ਸਾਰੇ ਕੰਮ ਕੀਤੇ ਤਾਂ ਮਾਨ ਨੂੰ ਲੋਕਾਂ ਦਾ ਇਸ ਤੋਂ ਵੀ ਜ਼ਿਆਦਾ ਮਾਨ-ਸਤਿਕਾਰ, ਪਿਆਰ ਜ਼ਰੂਰ ਮਿਲੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment