ਭਾਈ ਬਲਵੰਤ ਸਿੰਘ ਰਾਜੋਆਣਾ ਨੇ ਵਾਪਸ ਲਿਆ ਭੁੱਖ ਹੜਤਾਲ ਦਾ ਫੈਸਲਾ!

TeamGlobalPunjab
2 Min Read

ਪਟਿਆਲਾ: ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ‘ਚ ਬੀਤੇ ਦਿਨੀਂ ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣਾ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈ ਲੈਣ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ ਹੈ।  ਦੱਸਣਯੋਗ ਹੈ ਕਿ ਰਾਜੋਆਣਾ ਵੱਲੋਂ ਆਉਂਦੀ 11 ਜਨਵਰੀ ਨੂੰ ਭੁੱਖ ਹੜਤਾਲ ਕਰਨ ਦਾ ਫੈਸਲਾ ਲਿਆ ਸੀ ਅਤੇ ਇਸ ਦੌਰਾਨ ਉਨ੍ਹਾਂ ਇਹ ਦਲੀਲ ਦਿੱਤੀ ਗਈ ਸੀ ਕਿ ਗ੍ਰਹਿ ਮੰਤਰਾਲੇ ਕੋਲ ਪਏ ਕੇਸ ਦੀ ਸਹੀ ਢੰਗ ਨਾਲ ਪੈਰਵੀ ਨਹੀਂ ਕੀਤੀ ਜਾ ਰਹੀ ਹੈ ।

ਦੱਸ ਦਈਏ ਕਿ ਜਦੋਂ ਭਾਈ ਰਾਜੋਆਣਾ ਵੱਲੋਂ ਇਹ ਫੈਸਲਾ ਲਿਆ ਗਿਆ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਸਰਗਰਮ ਦਿਖਾਈ ਦੇ ਰਹੀਆਂ ਸਨ। ਇਸ ਦੇ ਚਲਦਿਆਂ ਰਾਜੋਆਣਾ ਨਾਲ ਸ਼੍ਰੋਮਣੀ ਕਮੇਟੀ ਦੇ ਇੱਕ ਵਫਦ ਵੱਲੋਂ ਬੀਤੇ ਦਿਨੀਂ ਮੁਲਕਾਤ ਵੀ ਕੀਤੀ ਗਈ।

ਦੱਸਣਯੋਗ ਇਹ ਵੀ ਹੈ ਕਿ ਇਸ ਤੋਂ ਪਹਿਲਾਂ ਵੀ ਰਾਜੋਆਣਾ ਦੋ ਵਾਰ ਭੁੱਖ ਹੜਤਾਲ ਕਰ ਚੁਕੇ ਹਨ। ਇਸ ਤੋਂ ਪਹਿਲਾਂ ਰਾਜੋਆਣਾ ਨੂੰ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨਾਂ ਵੱਲੋਂ ਕੇਸਾਂ ਦੀ ਸਹੀ ਪੈਰਵੀ ਦਾ ਵਿਸ਼ਵਾਸ ਦਿਵਾਇਆ ਗਿਆ ਸੀ ਤਾਂ ਹੀ ਉਨ੍ਹਾਂ ਨੇ ਭੁੱਖ ਹੜਤਾਲ ਖੋਲ੍ਹੀ ਸੀ ਅਤੇ ਇਸ ਵਾਰ ਫਰਕ ਇਹ ਰਿਹਾ ਕਿ ਭੁੱਖ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਹੈ।

- Advertisement -

ਕੀ ਹੈ ਮਾਮਲਾ

31 ਅਗਸਤ 1995 ਨੂੰ ਮੁੱਖ ਮੰਤਰੀ ਬੇਅੰਤ ਦੇ ਹੱਤਿਆ ਕਾਂਡ ਮਾਮਲੇ ‘ਚ ਰਾਜੋਆਣਾ ਨੂੰ 22 ਦਸੰਬਰ 1995 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਲ 2007 ਵਿੱਚ 31 ਜੁਲਾਈ ਨੂੰ ਭਾਈ ਰਾਜੋਆਣਾ ਨੂੰ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ। ਇਹ ਫਾਂਸੀ ਦੀ ਸਜ਼ਾ ਲਈ 30 ਮਾਰਚ 2012 ਦੀ ਤਾਰੀਖ ਤੈਅ ਕੀਤੀ ਗਈ ਸੀ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਜਿਹੜੀ ਕਿ ਫਾਂਸੀ ਤੋਂ ਦੋ ਦਿਨ ਪਹਿਲਾਂ 28 ਮਾਰਚ 2012 ਨੂੰ ਸਵੀਕਾਰ ਕਰ ਲਈ ਗਈ ਅਤੇ ਫਾਂਸੀ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਗਈ। ਇਹ ਮਾਮਲਾ ਰਾਸ਼ਟਰਪਤੀ ਕੋਲ ਟਿੱਪਣੀ ਲਈ ਭੇਜ ਦਿੱਤਾ ਗਿਆ ਸੀ ਅਤੇ ਇਸ ਦੀ ਫਾਇਲ ਅਜੇ ਵੀ ਉੱਥੇ ਹੀ ਪਈ ਹੈ।

Share this Article
Leave a comment