ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਪੰਜ ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਕੀਤਾ ਇਨਕਾਰ

TeamGlobalPunjab
2 Min Read

ਨਿਊਜ਼ ਡੈਸਕ : ਇੰਨੀ ਦਿਨੀਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲਿਆਂ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਆਉਂਦੀ 22  ਤਾਰੀਕ ਨੂੰ ਉਨ੍ਹਾਂ ਨੂੰ ਵਿਦਵਾਨਾਂ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਜਵਾਬ ਤਲਬੀ ਲਈ ਬੁਲਾਇਆ ਗਿਆ ਸੀ। ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸਾਫ ਕਰ ਦਿੱਤਾ ਹੈ ਕਿ ਉਹ ਆਪਣੀ ਸਫਾਈ ਪੇਸ਼ ਕਰਨ ਲਈ ਕਿਸੇ ਵੀ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ।

ਦਰਅਸਲ ਢੱਡਰੀਆਂਵਾਲੇ ਖਿਲਾਫ ਸਿੱਖੀ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ 5 ਮੈਂਬਰੀ ਕਮੇਟੀ ਬਣਾਈ ਗਈ ਸੀ। ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਇਸ ਨੂੰ ਸੋਸ਼ਲ ਮੀਡੀਆ ਰਾਹੀਂ ਠੁਕਰਾ ਦਿੱਤਾ ਹੈ। ਸੋਸ਼ਲ ਮੀਡੀਆ ਰਾਹੀਂ ਆਪਣਾ ਬਿਆਨ ਜਾਰੀ ਕਰਦਿਆਂ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਕਈ ਤਰਾਂ ਦੇ ਸਵਾਲ ਕੀਤੇ ਹਨ।

ਸੋਸ਼ਲ ਮੀਡੀਆ ਜਰੀਏ ਢੱਡਰੀਆਂਵਾਲਿਆਂ ਨੇ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਿਕਾਗੋ ਪ੍ਰੋਗਰਾਮ ‘ਤੇ ਜਾਣ ਤੋਂ ਬਾਅਦ ਇਸ ਮੀਟਿੰਗ ਦਾ ਇਹ ਐਲਾਨ ਕੀਤਾ ਗਿਆ ਹੈ ਪਰ ਜੇਕਰ ਉਹ ਭਾਰਤ ‘ਚ ਵੀ ਹੁੰਦੇ ਤਾਂ ਵੀ ਉਨ੍ਹਾਂ ਨੇ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਾ ਸੀ। ਇੱਥੇ ਹੀ ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਸੂਰਜ ਪ੍ਰਕਾਸ਼ ਗ੍ਰੰਥ ਸਬੰਧੀ ਵੀ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਅਕਾਲ ਤਖਤ ਸਾਹਿਬ ਦੀ ਮਰਿਆਦਾ ਦੇ ਉਲਟ ਕਈ ਮਰਿਆਦਾਵਾਂ ਬਣ ਚੁਕੀਆਂ ਹਨ ਪਹਿਲਾਂ ਉਨ੍ਹਾਂ ਲਈ ਕਮੇਟੀਆਂ ਬਣਾਉਣ ਦੀ ਜਰੂਰਤ ਹੈ। ਇੱਥੇ ਹੀ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਇਤਿਹਾਸ ਸੁਣਾਉਣ ਦੀ ਬੇਨਤੀ ਕੀਤੀ।

Share this Article
Leave a comment