ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇੱਕ ਬਿਆਨ ਕਾਫ਼ੀ ਚਰਚਾ ਵਿੱਚ ਹੈ। ਇਸ ਸਬੰਧੀ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਚੰਨੀ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਯੂਪੀ, ਬਿਹਾਰ ਦੇ ਭਈਏ ਨੂੰ ਪੰਜਾਬ ‘ਚ ਵੜਨ ਨਹੀਂ ਦੇਣੇ। ਅਹਿਮ ਗੱਲ ਇਹ ਹੈ ਕਿ ਇਸ ਟਿੱਪਣੀ ਦੇ ਦੌਰਾਨ ਵੀਡੀਓ ਵਿੱਚ ਚੰਨੀ ਦੇ ਨਾਲ ਖੜ੍ਹੀ ਪ੍ਰਿਅੰਕਾ ਗਾਂਧੀ ਵੀ ਤਾੜੀਆਂ ਮਾਰਦੇ ਨਜ਼ਰ ਆ ਰਹੀ ਹਨ।
ਹੁਣ ਇਸ ‘ਤੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਫਾਈ ਦਿੰਦੇ ਕਿਹਾਂ ਕਿ ਮੈਂ ਸਿਰਫ਼ ਕੇਜਰੀਵਾਲ ਲਈ ਬਾਹਰੀ ਸ਼ਬਦ ਦੀ ਵਰਤੋਂ ਕੀਤੀ ਹੈ, ਜੋ ਸੂਬੇ ‘ਤੇ ਰਾਜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਇਸ ਦਾ ਗਲਤ ਅਰਥ ਕੱਢਿਆ ਜਾ ਰਿਹਾ ਹੈ। ਆਪ ਸੁਪਰੀਮੋ ਕੇਜਰੀਵਾਲ ਹਰਿਆਣਾ ਦੇ ਹਨ ਅਤੇ ਸਾਡੀ ਉਨ੍ਹਾਂ ਨਾਲ ਪਾਣੀ ਦੀ ਲੜਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਵਾਸੀ ਮਜ਼ਦੂਰ ਸਾਡੇ ਆਪਣੇ ਹਨ, ਮੈਂ ਉਹਨਾਂ ਬਾਰੇ ਕੁਝ ਨਹੀਂ ਕਿਹਾ ਹੈ। ਮੈਂ ਇਹ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਵਰਗੇ ਲੋਕਾਂ ਬਾਰੇ ਕਿਹਾ ਜੋ ਪੰਜਾਬ ਆ ਕੇ ਕਬਜ਼ਾ ਕਰਨਾ ਚਾਹੁੰਦੇ ਹਨ।
ਉੱਥੇ ਹੀ ਕੇਜਰੀਵਾਲ ਨੇ ਕਿਹਾ ਇਹ ਬਹੁਤ ਹੀ ਸ਼ਰਮਨਾਕ ਹੈ। ਅਸੀ ਕਿਸੇ ਵਿਅਕਤੀ ਜਾਂ ਕਿਸੇ ਵਿਸ਼ੇਸ਼ ਭਾਈਚਾਰੇ ਖਿਲਾਫ ਕੀਤੀ ਗਈ ਟਿੱਪਣੀਆਂ ਦੀ ਸਖਤ ਨਿੰਦਾ ਕਰਦੇ ਹਾਂ। ਪ੍ਰਿਅੰਕਾ ਗਾਂਧੀ ਵੀ ਯੂਪੀ ਨਾਲ ਸਬੰਧ ਰੱਖਦੀ ਹਨ, ਇਸ ਲਈ ਉਹ ਵੀ ‘ਭਈਆ’ ਹਨ।
ਅਸਲ ‘ਚ ਪੰਜਾਬ ਪ੍ਰਚਾਰ ਦੌਰਾਨ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ। ਇੱਥੇ ਕੋਈ ਨਵੀਂ ਰਾਜਨੀਤੀ ਨਹੀਂ ਮਿਲੇਗੀ। ਇੱਥੇ ਬਾਹਰ ਤੋਂ ਆਉਣ ਵਾਲਿਆਂ ਨੂੰ ਪੰਜਾਬੀਅਤ ਸਿਖਾਓ। ਇਸ ਤੋਂ ਬਾਅਦ ਚੰਨੀ ਨੇ ਮਾਈਕ ਲੈ ਕੇ ਕਹਿੰਦੇ ਹਨ,‘ਪ੍ਰਿਅੰਕਾ ਗਾਂਧੀ ਪੰਜਾਬ ਦੀ ਨੂੰਹ ਹੈ, ਉਹ ਪੰਜਾਬੀਆਂ ਦੀ ਬਹੂ ਹੈ। ਉੱਤਰ ਪ੍ਰਦੇਸ਼, ਬਿਹਾਰ ਅਤੇ ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਨਹੀਂ ਕਰ ਸਕਦੇ, ਅਸੀਂ ਭਈਆਂ ਨੂੰ ਪੰਜਾਬ ਵਿੱਚ ਵੜਨ ਨਹੀਂ ਦਵਾਂਗੇ।’
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.