ਲੁਧਿਆਣਾ: ਜੇਲ੍ਹ ਵਿੱਚ ਬੰਦ ਵਿਵਾਦਤ ਬਲੌਗਰ ਭਾਨਾ ਸਿੱਧੂ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਰਾਹਤ ਮਿਲੀ ਹੈ। ਮੁਹਾਲੀ ਵਿਖੇ ਦਰਜ ਕੇਸ ‘ਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ ਤੇ ਉਸਨੂੰ 50 ਹਜ਼ਾਰ ਰੁਪਏ ਦਾ ਨਿੱਜੀ ਮੁਚੱਲਕਾ ਭਰਨਾ ਪਵੇਗਾ। ਜੇਕਰ ਪੰਜਾਬ ਪੁਲਿਸ ਨੇ ਉਸ ਖਿਲਾਫ ਕਿਸੇ ਹੋਰ ਥਾਣੇ ‘ਚ ਕੋਈ ਮਾਮਲਾ ਦਰਜ ਨਹੀਂ ਕੀਤਾ ਤਾਂ ਉਹ ਜਲਦ ਹੀ ਜੇਲ੍ਹ ‘ਚੋਂ ਬਾਹਰ ਆ ਸਕਦਾ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਅਸਲ ‘ਚ ਭਾਨਾ ਸਿੱਧੂ ਖਿਲਾਫ ਲੁਧਿਆਣਾ ਅਤੇ ਪਟਿਆਲਾ ਵਿੱਚ ਕੇਸ ਦਰਜ ਹਨ। ਮੋਹਾਲੀ ‘ਚ ਉਸ ‘ਤੇ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਨੂੰ ਧਮਕਾਉਣ ਅਤੇ ਬਲੈਕਮੇਲ ਕਰਨ ਦੇ ਦੋਸ਼ ਹਨ। ਭਾਨਾ ਸਿੱਧੂ ਦੀ ਸਾਥੀ ਅਮਨਾ ਸਿੱਧੂ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। ਇਹ ਮਾਮਲਾ ਥਾਣਾ ਫੇਜ਼-1 ਵਿੱਚ ਦਰਜ ਕੀਤਾ ਗਿਆ ਹੈ।
ਕਿੰਦਰਬੀਰ ਸਿੰਘ ਬਦੇਸ਼ਾ ਵਾਸੀ ਸੰਗਰੂਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੀ ਫੇਜ਼-5 ਵਿੱਚ ਉੱਚ ਪੱਧਰੀ ਇਮੀਗ੍ਰੇਸ਼ਨ ਸਲਾਹਕਾਰ ਕੰਪਨੀ ਹੈ। ਉਸ ਨੇ ਕਈ ਤਰ੍ਹਾਂ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਨੂੰ ਆਈ.ਪੀ.ਸੀ. ਦੀ ਧਾਰਾ 294 , 387 , 506 ਤਹਿਤ ਨਾਮਜ਼ਦ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।