ਪਟਿਆਲਾ: ਬਲੌਗਰ ਭਾਨਾ ਸਿੱਧੂ ਦਾ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਕੋਰਟ ਨੇ ਭਾਨਾ ਸਿੱਧੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਕਸਟਡੀ ਭੇਜ ਦਿੱਤਾ ਹੈ। ਪਟਿਆਲਾ ਪੁਲਿਸ ਨੇ ਭਾਨਾ ਸਿੱਧੂ ਨੂੰ ਚੈਨ ਸਨੈਚਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਭਾਨਾ ਸਿੱਧੂ ਖਿਲਾਫ਼ ਇੱਕ ਟਰੈਵਲ ਏਜੰਟ ਨੂੰ ਧਮਕੀਆਂ ਦੇਣ ਦੇ ਤਹਿਤ ਕੇਸ ਦਰਜ ਹੋਇਆ ਸੀ। ਜਿਸ ਦੌਰਾਨ ਲੁਧਿਆਣਾ ਪੁਲਿਸ ਨੇ ਭਾਨੇ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਹਾਂਲਕਿ ਇਸ ਮਾਮਲੇ ਵਿੱਚ ਅਦਾਲਤ ਨੇ ਭਾਨਾ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਕਿ ਭਾਨਾ ਸਿੱਧੂ ਜ਼ਮਾਨਤ ‘ਤੇ ਬਾਹਰ ਆਉਂਦਾ ਪਟਿਆਲਾ ਵਿੱਚ ਸਨੈਚਿੰਗ ਦਾ ਪਰਚਾ ਦਰਜ ਕਰ ਲਿਆ ਗਿਆ ਸੀ।
ਅੱਜ ਪਟਿਆਲਾ ‘ਚ ਪੇਸ਼ੀ ਦੌਰਾਨ ਭਾਨਾ ਸਿੱਧੂ ਦੇ ਸਮਰਥਕ ਵੀ ਪੰਹੁਚ ਗਏ। ਭਾਨੇ ਦੇ ਸਮਰਥਕਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਨਾਅਰੇ ਲਗਾਏ ਅਤੇ ਕਿਹਾ ਕਿ ਸਰਕਾਰ ਖਿਲਾਫ਼ ਬੋਲਣ ਕਰਕੇ ਭਾਨਾ ਸਿੱਧੂ ਨੂੰ ਝੂਠੇ ਮੁਕਦਮਿਆਂ ਵਿੱਚ ਫਸਾਇਆ ਜਾ ਰਿਹਾ ਹੈ। ਇਸ ਦੌਰਾਨ ਕਾਫ਼ੀ ਜ਼ਬਰਦਸਤ ਹੰਗਾਮਾ ਹੋਇਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।