ਭਾਰਤ ਬੰਦ: ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਇਕ ਸਾਲ ਲਾਗੂ ਹੋਣ ‘ਤੇ ਰੋਹ ਹੋਇਆ ਪ੍ਰਚੰਡ

TeamGlobalPunjab
2 Min Read

ਨਵੀਂ ਦਿੱਲੀ: ਤਿੰਨ ਕਿਸਾਨ ਕਾਨੂੰਨਾਂ ਦੇ ਲਾਗੂ ਹੋਣ ਦੀ ਪਹਿਲੀ ਵਰੇਗੰਢ ਦੇ ਮੌਕੇ ‘ਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ ਸੋਮਵਾਰ 27 ਸਤੰਬਰ ਨੂੰ  ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਐਸਕੇਐਮ ਨੇ ਕਿਹਾ ਹੈ ਕਿ ਦੇਸ਼ ਵਿਆਪੀ ਹੜਤਾਲ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੀ ਜਾਵੇਗੀ ਅਤੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਦਫਤਰ, ਵਿਦਿਅਕ ਅਤੇ ਹੋਰ ਸੰਸਥਾਵਾਂ, ਦੁਕਾਨਾਂ, ਉਦਯੋਗਾਂ ਅਤੇ ਵਪਾਰਕ ਅਦਾਰਿਆਂ ਦੇ ਨਾਲ ਨਾਲ ਜਨਤਕ ਸਮਾਗਮ ਸਾਰਾ ਕੁਝ ਬੰਦ ਰਹੇਗਾ।ਹਾਲਾਂਕਿ, ਸਾਰੀਆਂ ਐਮਰਜੈਂਸੀ ਸੰਸਥਾਵਾਂ ਅਤੇ ਜ਼ਰੂਰੀ ਸੇਵਾਵਾਂ, ਜਿਨ੍ਹਾਂ ਵਿੱਚ ਹਸਪਤਾਲ, ਮੈਡੀਕਲ ਸਟੋਰ, ਰਾਹਤ ਅਤੇ ਬਚਾਅ ਕਾਰਜ ਅਤੇ ਨਿੱਜੀ ਐਮਰਜੈਂਸੀ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਛੋਟ ਦਿੱਤੀ ਜਾਵੇਗੀ

 ਐਸਕੇਐਮ ਨੇ ਵਿਸਤ੍ਰਿਤ ਦਿਸ਼ਾ ਨਿਰਦੇਸ਼ ਪੇਸ਼ ਕੀਤੇ ਹਨ ਅਤੇ ਹੜਤਾਲ ਦੌਰਾਨ ਪੂਰਨ ਸ਼ਾਂਤੀ ਦੀ ਮੰਗ ਕੀਤੀ ਹੈ ਅਤੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਹੈ। ਇਸ ਦੌਰਾਨ ਸੜਕਾਂ ‘ਤੇ ਆਵਾਜਾਈ ਬੰਦ ਰਹੇਗੀ , ਪਰ ਜੇ ਕੋਈ ਡਾਕਟਰ ਦੇ ਕਲੀਨਿਕ ਵਿੱਚ ਜਾਣਾ ਚਾਹੁੰਦਾ ਹੈ, ਤਾਂ ਉਹ ਜਾ ਸਕਦਾ ਹੈਐਂਬੂਲੈਂਸਾਂ, ਸਬਜ਼ੀਆਂ ਅਤੇ ਦੁੱਧ ਦੇ ਵਾਹਨ ਚੱਲਣਗੇ। ਇਸ ਤੋਂ ਇਲਾਵਾ, ਸਭ ਕੁਝ ਬੰਦ ਰਹੇਗਾ

ਐਸਕੇਐਮ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ  ਸਾਰੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਬੰਦ ਦਾ ਸਮਰਥਨ ਕਰਨਾ ਚਾਹੀਦਾ ਹੈ। “ਅਸੀਂ ਬੰਦ ਦੌਰਾਨ ਦਿੱਲੀ ਦੇ ਅੰਦਰ ਨਹੀਂ ਜਾਵਾਂਗੇ। ਜਿੱਥੇ ਟੋਲ ਬਲਾਕ ਹਨ, ਉਹ ਬੰਦ ਕਰ ਦਿੱਤੇ ਜਾਣਗੇ।ਟਿਕੈਤ ਨੇ ਅੱਗੇ ਕਿਹਾ ਇਹ ਆਮ ਲੋਕਾਂ ਦੀ ਲਹਿਰ ਹੈ। ਲੋਕਾਂ ਨੂੰ ਇੱਕ ਦਿਨ ਦੀ ਛੁੱਟੀ ਲੈਣੀ ਚਾਹੀਦੀ ਹੈ ਅਤੇ 4 ਵਜੇ ਤੋਂ ਬਾਅਦ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈਸ਼ਰਾਰਤੀ ਅਨਸਰ ਭਾਰਤ ਬੰਦ ਦਾ ਫਾਇਦਾ ਨਾ ਉਠਾ ਸਕਣ, ਇਸ ਲਈ ਸੁਰੱਖਿਆ ਨੂੰ ਲੈ ਕੇ ਕਈ ਰਾਜਾਂ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ।

ਦਿੱਲੀ ਪੁਲਿਸ ਨੇ ਭਾਰਤ ਬੰਦ ਨੂੰ ਵੇਖਦੇ ਹੋਏ ਰਾਸ਼ਟਰੀ ਰਾਜਧਾਨੀ ਦੇ ਨਾਲ ਲੱਗਦੇ ਇਲਾਕਿਆਂ ’ਚ ਗਸ਼ਤ ਵਧਾ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ’ਚ ਵਾਧੂ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ’ਚ ਦਾਖਲ ਹੋਣ ਵਾਲੇ ਹਰ ਵਾਹਨ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

- Advertisement -

Share this Article
Leave a comment