ਭਾਰਤ ਬੰਦ : ਬਿਹਾਰ ‘ਚ ਰੋਕੀਆਂ ਗਈਆਂ ਰੇਲਾਂ ,ਰਾਜਸਥਾਨ ਦੇ 16 ਜ਼ਿਲ੍ਹਿਆਂ ਵਿੱਚ ਸਕੂਲ ਬੰਦ

Global Team
2 Min Read

ਦਿੱਲੀ : SC-ST ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਅੱਜ 14 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਕਾਂਗਰਸ, ਟੀਐਮਸੀ, ਸਪਾ, ਬਸਪਾ, ਆਰਜੇਡੀ, ਜੇਐਮਐਮ ਸਮੇਤ ਕਈ ਪਾਰਟੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ।

  • ਸੁਪਰੀਮ ਕੋਰਟ ਵੱਲੋਂ ਰਾਖਵੇਂਕਰਨ ਵਿੱਚ ਕੋਟੇ ਦੀ ਮਨਜ਼ੂਰੀ ਖ਼ਿਲਾਫ਼ ਦਲਿਤ ਅਤੇ ਆਦਿਵਾਸੀ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਉੜੀਸਾ ਵਿੱਚ ਅਸਰ ਪਿਆ। ਰੇਲ ਅਤੇ ਸੜਕੀ ਆਵਾਜਾਈ ਮਾਮੂਲੀ ਪ੍ਰਭਾਵਿਤ ਦਿਖਾਈ ਦਿੱਤੀ। ਸਰਕਾਰੀ ਦਫ਼ਤਰ, ਬੈਂਕ, ਦੁਕਾਨਾਂ ਅਤੇ ਸਕੂਲ ਖੁੱਲ੍ਹੇ ਰਹੇ।
  • ਬੰਦ ਦਾ ਸਭ ਤੋਂ ਵੱਧ ਅਸਰ ਬਿਹਾਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਆਰਾ ਅਤੇ ਦਰਭੰਗਾ ਵਿੱਚ ਰੇਲ ਗੱਡੀਆਂ ਰੋਕੀਆਂ ਗਈਆਂ ਹਨ। ਜਹਾਨਾਬਾਦ, ਸਹਰਸਾ ਅਤੇ ਪੂਰਨੀਆ ਵਿੱਚ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਕਈ ਸ਼ਹਿਰਾਂ ਵਿੱਚ ਨਾਅਰੇਬਾਜ਼ੀ ਅਤੇ ਪ੍ਰਦਰਸ਼ਨ ਜਾਰੀ ਹਨ।
  • ਉੱਤਰ ਪ੍ਰਦੇਸ਼ ਦੇ ਆਗਰਾ ‘ਚ ਬਸਪਾ ਵਰਕਰ ਸੜਕਾਂ ‘ਤੇ ਉਤਰ ਆਏ ਅਤੇ ਜਬਰੀ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ ਹਨ।
  • ਰਾਜਸਥਾਨ ਵਿੱਚ ਵੀ ਭਾਰਤ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਇਸ ਕਾਰਨ ਭਰਤਪੁਰ ਡਿਵੀਜ਼ਨ ਦੇ 4 ਜ਼ਿਲ੍ਹਿਆਂ (ਭਰਤਪੁਰ, ਕਰੌਲੀ, ਸਵਾਈ ਮਾਧੋਪੁਰ ਅਤੇ ਦੇਗ-ਕੁਮਹੇਰ) ਵਿੱਚ ਨੈੱਟ ਬੈਨ ਲਗਾ ਦਿੱਤਾ ਗਿਆ ਹੈ। ਜੈਪੁਰ ਸਮੇਤ 16 ਜ਼ਿਲ੍ਹਿਆਂ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਛੁੱਟੀ ਹੈ। ਤਿੰਨ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।
  • ਮੱਧ ਪ੍ਰਦੇਸ਼ ਵਿੱਚ ਗਵਾਲੀਅਰ ‘ਚ ਸਾਵਧਾਨੀ ਦੇ ਤੌਰ ‘ਤੇ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਉਜੈਨ ‘ਚ ਪ੍ਰਦਰਸ਼ਨਕਾਰੀਆਂ ਅਤੇ ਦੁਕਾਨਦਾਰਾਂ ਵਿਚਾਲੇ ਬਹਿਸ ਬਾਜੀ ਵੀ ਹੋਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment