ਨਿਊਜ਼ ਡੈਸਕ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਭਾਵੇਂ ਹੀ ਕੌਂਸਲਰ ਦੀ ਚੋਣ ਹਾਰ ਗਈ ਹੋਵੇ ਪਰ ਅੱਜ ਆਸ਼ੂ ਦੇ ਜੇਲ੍ਹ ਤੋਂ ਘਰ ਪਰਤਣ ਤੋਂ ਬਾਅਦ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਟੈਂਡਰ ਘੁਟਾਲੇ ਵਿੱਚ ਆਸ਼ੂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਮਾਨਯੋਗ ਅਦਾਲਤ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਮੈਂ ਘਰ ਜਾ ਰਿਹਾ ਹਾਂ ਅਤੇ ਆਪਣੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਸਰਕਾਰ ਬਾਰੇ ਹੋਰ ਖੁਲਾਸੇ ਕਰਾਂਗੇ।
ਦਸ ਦਈਏ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਵੇਲੇ ਖੁਰਾਕ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਨ ਆਸ਼ੂ ‘ਤੇ ਟੈਂਡਰ ਦੇ ਵਿੱਚ ਘੁਟਾਲੇ ਕਰਨ ਦੇ ਇਲਜ਼ਾਮ ਲੱਗੇ ਸਨ। ਵਿਜੀਲੈਂਸ ਵੱਲੋਂ ਵੀ ਪਹਿਲਾਂ ਉਹਨਾਂ ਤੇ ਕੇਸ ਚਲਾਇਆ ਗਿਆ ਸੀ। ਇਸ ਤੋਂ ਪਹਿਲਾਂ ਸਾਲ 2022 ‘ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਅਨਾਜ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਕੁਝ ਚੁਣੇ ਹੋਏ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ। ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਸੀ। ਮਨੀ ਲਾਂਡਰਿੰਗ ਵਿੱਚ ਸ਼ਾਮਿਲ ਵਿਅਕਤੀਆਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਸਨ, ਜਾਇਦਾਦਾਂ ਵਿੱਚ ਲੁਧਿਆਣਾ, ਮੋਹਾਲੀ, ਖੰਨਾ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਸਥਿਤ ਅਚੱਲ ਜਾਇਦਾਦ, ਐਫਡੀਆਰ ਦੇ ਰੂਪ ਵਿੱਚ ਚੱਲ ਜਾਇਦਾਦ, ਸੋਨੇ ਦੇ ਗਹਿਣੇ ਅਤੇ ਬੈਂਕ ਖਾਤੇ ਸ਼ਾਮਿਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।