ਨਿਊਜ ਡੈਸਕ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਪਿਛਲੇ ਦਿਨੀਂ ਜਿੱਥੇ ਅਦਾਲਤ ਵੱਲੋਂ ਆਸ਼ੂ ਨੂੰ ਝਟਕਾ ਦਿੰਦਿਆਂ ਉਨ੍ਹਾਂ ਦੀ ਅਗਾਉਂ ਜਮਾਨਤ ਦੀ ਅਰਜੀ ਰੱਦ ਕਰ ਦਿੱਤੀ ਸੀ ਤਾਂ ਉੱਥੇ ਹੀ ਹੁਣ ਇਕ ਹੋਰ ਝਟਕਾ ਦਿੰਦਿਆਂ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ ।
ਜ਼ਿਕਰਯੋਗ ਹੈ ਕਿ ਅੱਜ ਭਾਰਤ ਭੂਸ਼ਣ ਆਸ਼ੂ ਦੀ ਨਵਾਂਸ਼ਹਿਰ ਅਦਾਲਤ ਵਿੱਚ ਪੇਸ਼ੀ ਸੀ । ਭਾਰਤ ਭੂਸ਼ਨ ਆਸ਼ੂ ਦੇ ਵਕੀਲ ਦਾ ਕਹਿਣਾ ਹੈ ਕਿ ਇਕ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਭਾਰਤ ਭੂਸ਼ਣ ਆਸ਼ੂ ਨੂੰ ਫਸਾਇਆ ਜਾ ਰਿਹਾ ਹੈ ਅਤੇ ਕੋਈ ਵੀ ਅਜਿਹੀ ਰਿਕਵਰੀ ਭਾਰਤ ਭੂਸ਼ਣ ਆਸ਼ੂ ਪਾਸੋਂ ਨਹੀਂ ਹੋਈ । ਅਨਾਜ ਲਿਫਟਿੰਗ ਘੁਟਾਲੇ ਦੇ ਚਲਦਿਆਂ ਭਾਰਤ ਭੂਸ਼ਣ ਆਸ਼ੂ ਤੇ ਗੰਭੀਰ ਦੋਸ਼ ਲੱਗੇ ਹਨ ।