ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹਾਈ ਕੋਰਟ ਤੋਂ ਭਰਤ ਇੰਦਰ ਚਾਹਲ ਨੂੰ ਮਿਲੀ ਵੱਡੀ ਰਾਹਤ

Rajneet Kaur
2 Min Read

ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।  ਅਦਾਲਤ ਨੇ ਪੰਜਾਬ ਸਰਕਾਰ ਨੂੰ 4 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ ਜਿਸ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ 12 ਅਕਤੂਬਰ ਤਕ ਜਾਇਦਾਦ ਸਬੰਧੀ ਵੇਰਵੇ ਸੌਂਪਣ ਲਈ ਕਿਹਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ।

ਦਸਣਯੋਗ ਹੈ ਕਿ  ਵਿਜੀਲੈਂਸ ਦੀ ਟੀਮ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਪਿਛਲੇ ਕਈ ਦਿਨਾਂ ਤੋਂ ਭਰਤ ਇੰਦਰ ਸਿੰਘ ਚਾਹਲ ਦੇ ਘਰ ਅਤੇ ਉਸ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਵਿਜੀਲੈਂਸ ਨੇ ਆਪਣੀ ਜਾਂਚ ਵਿੱਚ ਦੱਸਿਆ ਕਿ ਭਰਤ ਇੰਦਰ ਸਿੰਘ ਚਾਹਲ ਨੇ ਆਮਦਨ ਤੋਂ 305 ਫੀਸਦ ਵੱਧ ਜਾਇਦਾਦ ਬਣਾਈ ਹੈ। ਵਿਜੀਲੈਂਸ ਅਨੁਸਾਰ ਮਾਰਚ 2017 ਤੋਂ ਸਤੰਬਰ 2021 ਤਕ ਦੀ ਆਮਦਨ ਤੇ ਖਰਚੇ ਦੀ ਜਾਂਚ ਕੀਤੀ ਗਈ ਜਿਸ ਵਿੱਚ ਪਤਾ ਲੱਗਾ ਕਿ ਪਰਿਵਾਰ ਦੀ ਕੁੱਲ ਆਮਦਨ 7 ਕਰੋੜ 85 ਲੱਖ 16 ਹਜ਼ਾਰ 905 ਰੁਪਏ ਸੀ। ਜਦੋਂ ਖਰਚੇ ਦਾ ਹਿਸਾਬ ਲਾਇਆ ਗਿਆ ਤਾਂ ਖਰਚਾ 31 ਕਰੋੜ 79 ਲੱਖ 89 ਹਜ਼ਾਰ 11 ਰੁਪਏ ਸੀ। ਇਸ ਕਾਰਨ ਵਿਜੀਲੈਂਸ ਨੇ ਭਰਤ ਇੰਦਰ ਚਾਹਲ ਖਿਲਾਫ ਮਾਮਲਾ ਦਰਜ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment