ਰਾਹੁਲ ਦੀ ਭਾਰਤ ਜੋੜੋ ਯਾਤਰਾ ਨੇ ਭਖਾਈ ਸਿਆਸਤ! ਸੱਤਾਧਾਰੀਆਂ ‘ਤੇ ਕਸੇ ਤੰਜ

Global Team
2 Min Read

ਤੇਲੰਗਾਨਾ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਕੱਲ ਮੀਡੀਆ ਦੀਆਂ ਸੁਰਖੀਆਂ ‘ਚ ਹੈ। ਇਸ ਨੂੰ ਲੈ ਕੇ ਲਗਾਤਾਰ ਬਿਆਨਬਾਜੀਆਂ ਵੀ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਰਾਹੁਲ ਗਾਂਧੀ ਵੱਲੋਂ ਵੀ ਵਿਰੋਧੀਆਂ ‘ਤੇ ਖੂਬ ਨਿਸ਼ਾਨੇ ਲਾਏ ਜਾ ਰਹੇ ਹਨ। ਇਸ ਮੌਕੇ ਸਰਕਾਰਾਂ ‘ਤੇ ਤੰਜ ਕਸਦਿਆਂ ਰਾਹੁਲ ਨੇ ਕਿਹਾ ਕਿ ਭਾਵੇਂ ਸਾਡੇ ਕੋਲ ਦੁਨੀਆ ਦੇ ਸਭ ਤੋਂ ਅਮੀਰ ਲੋਕ ਹਨ। ਪਰ ਸਾਡੇ ਕੋਲ ਦੁਨੀਆਂ ਵਿੱਚ ਸਭ ਤੋਂ ਵੱਧ ਬੇਰੁਜ਼ਗਾਰ ਹਨ।

ਤੇਲੰਗਾਨਾ ਦੇ ਮਹਿਬੂਬਨਗਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਜੇਕਰ ਤੇਲੰਗਾਨਾ ਵਿੱਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਬੁਣਕਰਾਂ ਵੱਲੋਂ ਹੈਂਡਲੂਮ ਉਤਪਾਦਾਂ ‘ਤੇ ਜੋ ਵੀ ਜੀਐਸਟੀ ਅਦਾ ਕੀਤਾ ਜਾਂਦਾ ਹੈ, ਉਹ ਉਨ੍ਹਾਂ ਨੂੰ ਵਾਪਸ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਰਾਹੁਲ ਨੇ ਕੇਂਦਰ ਅਤੇ ਤੇਲੰਗਾਨਾ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਕਿ ਅੱਜ ਭਾਰਤ ‘ਚ 35 ਸਾਲਾਂ ‘ਚ ਸਭ ਤੋਂ ਵੱਧ ਬੇਰੁਜ਼ਗਾਰ ਹਨ। ਇਸ ਦੇ ਨਾਲ ਹੀ ਭਾਰਤ ਵਿੱਚ ਦੁਨੀਆ ਦੇ ਸਭ ਤੋਂ ਅਮੀਰ ਲੋਕ ਵੀ ਹਨ ਅਤੇ ਜੋ ਉਹ ਚਾਹੁੰਦੇ ਹਨ ਉਹ ਹੀ ਹੁੰਦਾ ਹੈ।

ਇਸ ਮੌਕੇ ਰਾਹੁਲ ਗਾਂਧੀ ਨੇ ਆਦਿਵਾਸੀ ਲੋਕਾਂ ਨਾਲ ਡਾਂਸ ਵੀ ਕੀਤਾ। ਜਿਸ ਦੀ ਜਾਣਕਾਰੀ ਉਨ੍ਹਾਂ ਟਵੀਟ ਕਰਦਿਆਂ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, “ਸਾਡੇ ਆਦਿਵਾਸੀ ਸਾਡੀ ਸੰਸਕ੍ਰਿਤੀ ਅਤੇ ਵਿਭਿੰਨਤਾ ਦਾ ਭੰਡਾਰ ਹਨ। ਕਬਾਇਲੀ ਔਰਤਾਂ ਦੇ ਨਾਲ ਕੋਮੂ ਕੋਯਾ ਲੋਕ ਨਾਚ ਦਾ ਆਨੰਦ ਮਾਣਿਆ। ਉਨ੍ਹਾਂ ਦੀ ਕਲਾ ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਗਟ ਕਰਦੀ ਹੈ, ਜਿਨ੍ਹਾਂ ਨੂੰ ਸਾਨੂੰ ਸਿੱਖਣਾ ਅਤੇ ਸੰਭਾਲਣਾ ਚਾਹੀਦਾ ਹੈ।” ਇਸ ਦੌਰਾਨ ਰਾਹੁਲ ਗਾਂਧੀ ਕਬਾਇਲੀ ਟੋਪੀ ਪਹਿਨੇ ਨਜ਼ਰ ਆ ਰਹੇ ਹਨ।

Share This Article
Leave a Comment