ਚੰਡੀਗੜ੍ਹ: ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 5 ਦਿਨ ਹੋ ਗਏ ਹਨ। ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ਨੂੰ ਦੇਖਦੇ ਹੋਏ ਪੰਜਾਬ ਦੀ ਸਭ ਤੋਂ ਵੱਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਫੈਸਲਾ ਕੀਤਾ ਹੈ ਕਿ ਉਹ ਹਰਿਆਣਾ ਸਰਹੱਦਾਂ ‘ਤੇ ਬੈਠੇ ਸੰਘਰਸ਼ੀ ਸਾਥੀਆਂ ਦੀ ਹਿਮਾਇਤ ਲਈ ਸ਼ੰਭੁ ਅਤੇ ਖਨੌਰੀ ਆ ਰਹੇ ਹਨ।
ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜੋਗਿੰਦਰ ਸਿੰਘ ਉਗਰਾਹਾਂ ਨੇ ਦਿੱਤੀ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਜਥੇਬੰਦੀ ਦੇ ਲੀਡਰਾਂ ਨਾਲ ਮੀਟਿੰਗ ਕੀਤੀ ਜਿਸ ‘ਚ ਫੈਸਲਾ ਕੀਤਾ ਗਿਆ ਕਿ ਤਾਲਮੇਲ ਬਣਾ ਕੇ ਜ਼ੋਰਦਾਰ ਤਰੀਕੇ ਨਾਲ ਅਸੀਂ ਸ਼ੰਭੁ ਖਨੌਰੀ ਸਰਹੱਦਾਂ ‘ਤੇ ਆ ਰਹੇ ਹਾਂ। ਉਗਰਾਹਾਂ ਨੇ ਕਿਹਾ ਹਾਲੇ ਵੀ ਕੁੱਝ ਨਹੀਂ ਗਿਆ ਆਓ ਬਾਕੀ ਸਾਥੀ ਵੀ ਇਸ ਨੂੰ ਸਾਂਝਾ ਸੰਘਰਸ਼ ਬਣਾ ਕੇ ਬੀਜੇਪੀ ਦੀ ਸਰਕਾਰ ਖਿਲਾਫ਼ ਡਟੀਏ।
ਇਸ ਤੋਂ ਇਲਾਵਾ ਯੂਨੀਅਨ ਨੇ ਸ਼ਨੀਵਾਰ ਤੋਂ 2 ਦਿਨਾਂ ਲਈ ਪੰਜਾਬ ਵਿੱਚ ਸਾਰੇ ਟੋਲ ਫ੍ਰੀ ਕਰ ਦਿੱਤੇ ਹਨ। ਕਿਸਾਨਾਂ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਆਗੂ ਕੇਵਲ ਢਿੱਲੋਂ ਦੇ ਘਰ ਦੇ ਬਾਹਰ ਟੈਂਟ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਉਥੇ ਹੀ ਕਿਸਾਨਾਂ ਵੱਲੋਂ ਹਰਿਆਣਾ ਵਿੱਚ ਬੀਕੇਯੂ (ਚੜੂਨੀ) ਵੱਲੋਂ ਤਹਿਸੀਲਾਂ ਵਿੱਚ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।