ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਅਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਐਸਕੇਐਮ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਤਰਫੋਂ ਪੰਜਾਬ ਵਿੱਚ ਵਿਸ਼ਵ ਵਪਾਰ ਸੰਸਥਾ (ਡਬਲਿਊਟੀਓ) ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਅੰਦੋਲਨ ਵਿੱਚ 21 ਫਰਵਰੀ ਨੂੰ ਵਾਪਰੀ ਘਟਨਾ ਤੋਂ ਬਾਅਦ ਹੀ ਐਸਕੇਐਮ ਨੇ ਇੱਕ ਮੀਟਿੰਗ ਵਿੱਚ ਇਸ ਟਰੈਕਟਰ ਮਾਰਚ ਦਾ ਐਲਾਨ ਕੀਤਾ ਸੀ।
ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਨੂੰ WTO ਤੋਂ ਬਾਹਰ ਰੱਖਣ ਦੀ ਮੰਗ ਕਰ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ 26 ਤੋਂ 29 ਫਰਵਰੀ ਨੂੰ ਆਬੂ ਧਾਬੀ ਵਿੱਚ ਹੋਣ ਵਾਲੀ ਵਿਸ਼ਵ ਵਪਾਰ ਸੰਸਥਾ (ਡਬਲਯੂਟੀਓ) ਦੀ 13ਵੀਂ ਮੰਤਰੀ ਪੱਧਰੀ ਕਾਨਫਰੰਸ ਵਿੱਚ ਖੇਤੀ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਰੱਖਣ ਲਈ ਵਿਕਸਤ ਦੇਸ਼ਾਂ ‘ਤੇ ਦਬਾਅ ਬਣਾਇਆ ਜਾਵੇ। ਭਾਰਤ ਦੀ ਖੁਰਾਕ ਸੁਰੱਖਿਆ ਅਤੇ ਕੀਮਤ ਸਮਰਥਨ ਪ੍ਰੋਗਰਾਮ ਵਿਸ਼ਵ ਵਪਾਰ ਸੰਗਠਨ ਵਿੱਚ ਵਾਰ-ਵਾਰ ਵਿਵਾਦਾਂ ਦਾ ਵਿਸ਼ਾ ਰਹੇ ਹਨ।
ਅਸਲ ਵਿੱਚ, ਪ੍ਰਮੁੱਖ ਖੇਤੀਬਾੜੀ ਨਿਰਯਾਤ ਕਰਨ ਵਾਲੇ ਦੇਸ਼ਾਂ ਨੇ 2034 ਦੇ ਅੰਤ ਤੱਕ ਖੇਤੀ ਨੂੰ ਸਮਰਥਨ ਦੇਣ ਲਈ ਵਿਸ਼ਵ ਵਪਾਰ ਸੰਗਠਨ ਦੇ ਮੈਂਬਰਾਂ ਦੇ ਅਧਿਕਾਰਾਂ ਵਿੱਚ ਵਿਸ਼ਵ ਪੱਧਰ ‘ਤੇ 50% ਦੀ ਕਟੌਤੀ ਦਾ ਪ੍ਰਸਤਾਵ ਕੀਤਾ ਹੈ। ਇਸੇ ਵਿਰੋਧ ਤਹਿਤ ਐਸਕੇਐੱਮ ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨ ਅੱਜ ‘ਡਬਲਯੂਟੀਓ ਕਵਿੱਟ ਡੇਅ’ ਮਣਾਇਆ ਜਾ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਆਵਾਜਾਈ ਵਿੱਚ ਵਿਘਨ ਪਾਏ ਬਿਨਾਂ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਟਰੈਕਟਰ ਖੜ੍ਹੇ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।