ਸਕੂਲ ਦੇ ਬੱਚਿਆਂ ਅੱਗੇ ਝੁਕਿਆ ਪ੍ਰਸ਼ਾਸਨ, 24 ਘੰਟਿਆਂ ਅੰਦਰ ਨਿਯੁਕਤ ਕੀਤੇ 3 ਵਾਧੂ ਅਧਿਆਪਕ

Prabhjot Kaur
2 Min Read

ਚੰਬਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਪ੍ਰਸ਼ਾਸਨ ਨੂੰ ਬੱਚਿਆਂ ਦੀ ਜ਼ਿੱਦ ਅੱਗੇ ਝੁਕਣਾ ਹੀ ਪਿਆ। ਬੱਚਿਆਂ ਦੇ ਰੋਸ ਨੂੰ ਦੇਖਦਿਆਂ ਏਡੀਐਮ ਨੇ 24 ਘੰਟਿਆਂ ਦੇ ਅੰਦਰ ਸਕੂਲ ਵਿੱਚ 3 ਵਾਧੂ ਅਧਿਆਪਕ ਨਿਯੁਕਤ ਕਰ ਦਿੱਤੇ। ਏਡੀਐਮ ਨੇ ਐਤਵਾਰ ਸਵੇਰੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ।
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਬੱਚਿਆਂ ਅਤੇ ਮਾਪਿਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਮੂ ਦੇ ਗੇਟ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਰੋਡ ਜਾਮ ਕਰਕੇ ਚੱਕਾ ਵੀ ਜਾਮ ਕਰ ਦਿੱਤਾ। ਬੱਚਿਆਂ ਅਤੇ ਮਾਪਿਆਂ ਦੀ ਮੰਗ ਸੀ ਕਿ ਸਕੂਲ ਵਿੱਚ ਲੰਬੇ ਸਮੇਂ ਤੋਂ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾਵੇ।

ਜਾਮ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਸਤੈਦੀ ਨਾਲ ਮੌਕੇ ‘ਤੇ ਪਹੁੰਚ ਗਈ। ਇਸ ਦੌਰਾਨ ਪੁਲੀਸ ਮੁਲਾਜ਼ਮਾਂ ਅਤੇ ਸਕੂਲੀ ਬੱਚਿਆਂ ਵਿਚਾਲੇ ਮਾਮੂਲੀ ਝੜਪ ਵੀ ਹੋਈ। ਸਥਿਤੀ ਦਾ ਜਾਇਜ਼ਾ ਲੈਣ ਲਈ ਤਹਿਸੀਲਦਾਰ ਨੂੰ ਮੌਕੇ ‘ਤੇ ਭੇਜਿਆ ਗਿਆ। ਉਨ੍ਹਾਂ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਦਾ ਭਰੋਸਾ ਦੇ ਕੇ ਵਿਦਿਆਰਥੀਆਂ ਨੂੰ ਸ਼ਾਂਤ ਕੀਤਾ।

ਮਾਮਲਾ ਤੂਲ ਫੜਦਾ ਦੇਖ ਪ੍ਰਸ਼ਾਸਨ ਹਰਕਤ ‘ਚ ਆ ਗਿਆ ਅਤੇ ਸਕੂਲ ‘ਚ 3 ਵਾਧੂ ਅਧਿਆਪਕਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ। ਵਿਧਾਇਕ ਭਰਮੌਰ ਡਾ.ਜਨਕ ਰਾਜ ਨੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨਰਿੰਦਰ ਕੁਮਾਰ ਚੌਹਾਨ ਨੂੰ ਹੁਕਮ ਦਿੱਤੇ ਹਨ ਕਿ ਜਦੋਂ ਤੱਕ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਉੱਥੇ ਪੱਕੀ ਨਿਯੁਕਤੀਆਂ ਨਾਂ ਹੋਣ ਤੱਕ ਪ੍ਰਬੰਧ ਕੀਤੇ ਜਾਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment