Home / ਭਾਰਤ / ਡਰੱਗਸ ਮਾਮਲੇ ‘ਚ ਭਾਰਤੀ ਸਿੰਘ ਤੇ ਉਨ੍ਹਾਂ ਦੇ ਪਤੀ ਹਰਸ਼ ਨੂੰ ਮਿਲੀ ਜ਼ਮਾਨਤ

ਡਰੱਗਸ ਮਾਮਲੇ ‘ਚ ਭਾਰਤੀ ਸਿੰਘ ਤੇ ਉਨ੍ਹਾਂ ਦੇ ਪਤੀ ਹਰਸ਼ ਨੂੰ ਮਿਲੀ ਜ਼ਮਾਨਤ

ਮੁੰਬਈ: ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਨੂੰ ਸਪੈਸ਼ਲ ਐੱਨਡੀਪੀਐੱਸ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਕਾਮੇਡੀਅਨ ਭਾਰਤੀ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਘਰ ਵਿੱਚ ਗਾਂਜਾ ਬਰਾਮਦ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਡਰੱਗਸ ਕੇਸ ਵਿੱਚ NCB ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਚਿਆ ਨੂੰ ਐਤਵਾਰ ਨੂੰ ਕਿਲਾ ਕੋਰਟ ਵਿਚ ਪੇਸ਼ ਕੀਤਾ ਗਿਆ।

ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਭਾਰਤੀ ਸਿੰਘ ਅਤੇ ਹਰਸ਼ ਨੂੰ 14 ਦਿਨ ਯਾਨੀ 4 ਦਸੰਬਰ ਤੱਕ ਕਾਨੂੰਨੀ ਹਿਰਾਸਤ ਵਿੱਚ ਭੇਜ ਦਿੱਤਾ ਸੀ ਅੱਜ ਐੱਨਡੀਪੀਐੱਸ ਦੀ ਸਪੈਸ਼ਲ ਅਦਾਲਤ ਨੇ ਦੋਵਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਭਾਰਤੀ ਅਤੇ ਹਰਸ਼ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਕਾਮੇਡੀ ਜਗਤ ਦੇ ਕਈ ਲੋਕ ਇਸ ਮਾਮਲੇ ‘ਤੇ ਆਪਣੀ ਸਲਾਹ ਰੱਖਣ ਲੱਗੇ ਹਨ। ਹਾਲ ਹੀ ਵਿੱਚ ਰਾਜੂ ਸ੍ਰੀਵਾਸਤਵ ਨੇ ਭਾਰਤੀ ਅਤੇ ਹਰਸ਼ ਦੀ ਗ੍ਰਿਫ਼ਤਾਰੀ ‘ਤੇ ਕੁਮੈਂਟ ਕੀਤਾ ਤੇ ਹੁਣ ਜੌਹਨੀ ਲੀਵਰ ਨੇ ਵੀ ਮਾਮਲੇ ‘ਤੇ ਆਪਣੀ ਗੱਲ ਰੱਖੀ। ਜੌਹਨੀ ਲੀਵਰ ਨੇ ਸੰਜੇ ਦੱਤ ਦਾ ਉਦਾਹਰਣ ਦਿੰਦੇ ਹੋਏ ਦੋਵਾਂ ਨੂੰ ਆਪਣੀ ਗਲਤੀ ਕਬੂਲ ਕਰਨ ਦੀ ਸਲਾਹ ਦਿੱਤੀ ਹੈ।

ਜੌਹਨੀ ਲੀਵਰ ਨੇ ਕਿਹਾ ਦੋਵਾਂ ਨੂੰ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੇ ਦੋਸਤਾਂ ਨਾਲ ਇਸ ‘ਤੇ ਗੱਲ ਕਰਨੀ ਚਾਹੀਦੀ ਹੈ ਅਤੇ ਸਭ ਨੂੰ ਡਰੱਗਜ਼ ਦਾ ਸੇਵਨ ਨਾ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ। ਸੰਜੈ ਦੱਤ ਨੂੰ ਵੇਖੋ ਉਨ੍ਹਾਂ ਨੇ ਦੁਨੀਆ ਦੇ ਸਾਹਮਣੇ ਆਪਣੀ ਗ਼ਲਤੀ ਨੂੰ ਮੰਨਿਆ ਇੰਝ ਹੀ ਆਪਣੀ ਗਲਤੀ ਮੰਨ ਲਓ ਅਤੇ ਡਰੱਗ ਛੱਡਣ ਦਾ ਸੰਕਲਪ ਲਵੋ।

Check Also

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਨਵੀਂ ਦਿੱਲੀ/ਚੰਡੀਗੜ੍ਹ: ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਿਕ ਸਹਿ-ਹੋਂਦ …

Leave a Reply

Your email address will not be published. Required fields are marked *