ਮੋਗਾ: ਖੇਤੀ ਕਾਨੂੰਨ ਖਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਈ ਜਥੇਬੰਦੀਆਂ ਵੱਲੋਂ ਰੇਲਾ ਦੇ ਟਰੈਕ ਜਾਮ ਕੀਤੇ ਗਏ ਹਨ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਮਾਲ ਗੱਡੀਆਂ ਨੂੰ ਰਾਹ ਦੇਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਸੀ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਰੇਲ ਰੋਕੋ ਅੰਦੋਲਨ ਖ਼ਤਮ ਕਰ ਦਿੱਤਾ ਗਿਆ। ਹਲਾਂਕਿ ਖੇਤੀ ਕਾਨੂੰਨ ਖਿਲਾਫ਼ ਇਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਭਾਰਤੀ ਕਿਸਾਨਾ ਯੂਨੀਅਨ ਉਗਰਾਹਾਂ ਦੇ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਹਿਣ ਮੁਤਾਬਕ ਸੂਬੇ ਵਿੱਚ ਪਾਵਰ ਪਲਾਂਟਾਂ ਨੂੰ ਚਲਾਉਣ ਲਈ ਕੋਲੇ ਦੀ ਕਮੀ ਆ ਰਹੀ ਹੈ।
ਇਸ ਤੋਂ ਇਲਾਵਾਂ ਝੋਨੇ ਦੀ ਸਾਂਭ ਸੰਭਾਲ, ਬਾਰਦਾਨਾ ਦੀ ਮੰਗ ਅਤੇ ਕਣਕ ਦੀ ਬਿਜਾਈ ਲਈ ਖਾਦ ਦੀ ਜ਼ਰੂਰਤ ਹੈ। ਇਸ ਜ਼ਰੂਰਤ ਨੂੰ ਪੂਰਾ ਕਰਨ ਲਈ ਰੇਲਵੇ ਲਾਈਨ ਨੂੰ ਚਾਲੂ ਰੱਖਣ ਦੀ ਜ਼ਰੂਰਤ ਹੈ। ਇਸ ਲਈ ਅਸੀਂ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਰੋਲ ਰੋਕੋ ਅੰਦੋਲਨ ਖ਼ਤਮ ਕਰ ਰਹੇ ਹਾਂ। ਇਸ ਦੇ ਨਾਲ ਹੀ ਬੀਜੇਪੀ ਲੀਡਰਾਂ ਦੇ ਘਰਾਂ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ।