ਬਲਬੀਰ ਸਿੰਘ ਰਾਜੇਵਾਲ ਦੀ ਵਿਗੜੀ ਸਿਹਤ, ਕੈਪਟਨ ਨੇ ਕੀਤੀ ਸਿਹਤਯਾਬੀ ਦੀ ਕਾਮਨਾ

TeamGlobalPunjab
1 Min Read

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੇ ਬਾਰਡਰ ‘ਤੇ 9 ਦਿਨਾਂ ਤੋਂ ਲਗਾਤਾਰ ਡਟੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਖ਼ਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ‘ਚ ਲਿਜਾਇਆ ਗਿਆ।

ਰਾਜੇਵਾਲ ਕਈ ਦਿਨਾਂ ਤੋਂ ਥਕਾਵਟ ਮਹਿਸੂਸ ਕਰ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੂੰ ਚੱਕਰ ਆਉਣ ਲੱਗੇ ਤਾਂ ਨਾਲ ਦੇ ਸਾਥੀਆਂ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਲੈ ਗਏ। ਜਿੱਥੇ ਹੁਣ ਉਨ੍ਹਾਂ ਦੇ ਇਲਾਜ ਦੇ ਨਾਲ ਸਿਹਤ ਸਬੰਧੀ ਟੈਸਟ ਕੀਤੇ ਜਾ ਰਹੇ ਹਨ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਟਵੀਟ ਕਰ ਕੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਜੀ, ਜੋ ਕਿ ਫੋਰਟਿਸ ਹਸਪਤਾਲ ਦਿੱਲੀ ਵਿਖੇ ਚੈਕਅਪ ਕਰਵਾ ਰਹੇ ਹਨ, ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।

Share This Article
Leave a Comment