ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੋਲਾ ਦੀ ਮੌਤ

TeamGlobalPunjab
1 Min Read

ਫ਼ਿਰੋਜ਼ਪੁਰ: ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਦੇ ਨਾਮੀ ਗੈਂਗਸਟਰ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 12 ਵਜੇ ਭੋਲਾ ਸ਼ੂਟਰ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਹੇਠ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿਥੇ ਸਵੇਰੇ ਲਗਭਗ 5 ਵਜੇ ਉਸ ਦੀ ਮੌਤ ਹੋ ਗਈ।

ਭੋਲਾ ਜ਼ਿਲ੍ਹਾ ਫ਼ਰੀਦਕੋਟ ਕੋਟਕਪੂਰਾ ਦਾ ਰਹਿਣ ਵਾਲਾ ਸੀ ਅਤੇ ਉਸ ‘ਤੇ ਕਈ ਅਪਰਾਧਿਕ ਮਾਮਲੇ ਦਰਜ ਸਨ। ਪੁਲਿਸ ਵੱਲੋਂ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

ਕਾਨੂੰਨੀ ਕਾਰਵਾਈ ਤੋਂ ਬਾਅਦ ਮ੍ਰਿਤਕ ਦੇਹ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਭੋਲਾ ਸ਼ੂਟਰ ਲਾਰੈਂਸ ਬਿਸ਼ਨੋਈ ਗਿਰੋਹ ਦਾ ਮੈਂਬਰ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment