ਬਿਉਰੋ ਰਿਪੋਰਟ: ਅਮਰੀਕੀ ਕਮਿਸ਼ਨ ਵਲੋਂ ਧਾਰਮਿਕ ਆਜ਼ਾਦੀ ਨੂੰ ਲੈ ਕੇ ਇੱਕ ਰਿਪੋਰਟ ਜਾਰੀ ਕੀਤੀ ਗਈ ਹੈ। ਇਸ ਰਿਪੋਰਟ ‘ਚ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਵਿੱਚ ਧਾਰਮਿਕ ਘੱਟ ਗਿਣਤੀਆਂ ਬਾਰੇ ਝੂਠ ਫੈਲਾਇਆ ਗਿਆ ਅਤੇ ਇਸ ਦੇ ਆਧਾਰ ’ਤੇ ਉਨ੍ਹਾਂ ’ਤੇ ਹਮਲੇ ਕੀਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਦੇ ਧਾਰਮਿਕ ਸਥਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਜਿਸ ਨੂੰ ਭਾਰਤ ਵਲੋਂ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ ਤੇ ਇਸ ’ਤੇ ਆਪਣਾ ਜਵਾਬ ਵੀ ਦਿੱਤਾ ਹੈ।
ਇਸ ਸਬੰਧੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕਮਿਸ਼ਨ ਨੂੰ ਏਜੰਡੇ ’ਤੇ ਆਧਾਰਿਤ ਰਿਪੋਰਟਾਂ ਸਾਂਝੀਆਂ ਕਰਨ ਤੋਂ ਬਚਣਾ ਚਾਹੀਦਾ ਹੈ। ਉਸ ਨੂੰ ਆਪਣਾ ਸਮਾਂ ਅਮਰੀਕਾ ਵਿੱਚ ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਲਈ ਵਰਤਣਾ ਚਾਹੀਦਾ ਹੈ।
ਇਸ ਤੋਂ ਬਾਅਦ ਭਾਰਤ ਨੇ ਬੀਤੇ ਦਿਨ ਵੀਰਵਾਰ ਨੂੰ ਧਾਰਮਿਕ ਆਜ਼ਾਦੀ ’ਤੇ ਅਮਰੀਕਾ ਦੀ ਇਸ ਰਿਪੋਰਟ ਨੂੰ ਖਾਰਜ ਕਰ ਦਿੱਤਾ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਯੂਐਸਸੀਆਈਆਰਐਫ, ਧਾਰਮਿਕ ਮਾਮਲਿਆਂ ਬਾਰੇ ਅਮਰੀਕੀ ਕਮਿਸ਼ਨ, ਨਿਰਪੱਖ ਸੰਸਥਾ ਨਹੀਂ ਹੈ। ਇਹ ਭਾਰਤ ਬਾਰੇ ਗਲਤ ਤੱਥ ਪੇਸ਼ ਕਰਕੇ ਸਾਡੇ ਅਕਸ ਨੂੰ ਖ਼ਰਾਬ ਕਰਨਾ ਚਾਹੁੰਦਾ ਹੈ। ਅਸੀਂ ਉਨ੍ਹਾਂ ਦੀ ਰਿਪੋਰਟ ਨੂੰ ਰੱਦ ਕਰਦੇ ਹਾਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।