ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ ਦੇ ਚੇਅਰਮੈਨ ਦਾ ਦੇਹਾਂਤ

Global Team
2 Min Read

ਨਵੀਂ ਦਿੱਲੀ: ਅਰਥਸ਼ਾਸਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਰਥਿਕ ਸਲਾਹਕਾਰ ਕੌਂਸਲ ਦੇ ਚੇਅਰਮੈਨ ਬਿਬੇਕ ਦੇਬਰਾਏ ਦਾ 69 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ।   ਏਮਜ਼ ਦਿੱਲੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਅੰਤੜੀਆਂ ਦੀ ਲਾਗ ਤੋਂ ਪੀੜਤ ਸਨ। ਉਨ੍ਹਾਂ ਨੇ ਸਵੇਰੇ ਕਰੀਬ 7 ਵਜੇ ਆਖਰੀ ਸਾਹ ਲਏ।

ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਸ਼੍ਰੀ ਦੇਬਰਾਏ ਨੀਤੀ ਆਯੋਗ ਦੇ ਮੈਂਬਰ ਰਹੇ ਹਨ। ਉਨ੍ਹਾਂ ਨੇ ਨਵੀਂ ਪੀੜ੍ਹੀ ਲਈ ਸਾਰੇ ਪੁਰਾਣਾਂ ਦੇ ਅੰਗਰੇਜ਼ੀ ਵਿੱਚ ਆਸਾਨ ਅਨੁਵਾਦ ਲਿਖੇ। ਡਾ. ਦੇਬਰਾਏ ਦੀ ਸ਼ੁਰੂਆਤੀ ਸਿੱਖਿਆ ਕੋਲਕਾਤਾ ਦੇ ਨਰਿੰਦਰਪੁਰ ਵਿੱਚ ਰਾਮਕ੍ਰਿਸ਼ਨ ਮਿਸ਼ਨ ਸਕੂਲ ਵਿੱਚ ਹੋਈ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈਜ਼ੀਡੈਂਸੀ ਕਾਲਜ ਕੋਲਕਾਤਾ, ਦਿੱਲੀ ਸਕੂਲ ਆਫ ਇਕਨਾਮਿਕਸ ਅਤੇ ਟ੍ਰਿਨਿਟੀ ਕਾਲਜ, ਕੈਂਬਰਿਜ ਤੋਂ ਆਪਣੀ ਉੱਚ ਸਿੱਖਿਆ ਪੂਰੀ ਕੀਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਡਾ. ਬਿਬੇਕ ਦੇਬਰਾਏ ਜੀ ਇਕ ਉੱਚੇ ਵਿਦਵਾਨ ਸਨ ਤੇ ਅਰਥ ਸ਼ਾਸਤਰ, ਇਤਿਹਾਸ, ਸੱਭਿਆਚਾਰ, ਰਾਜਨੀਤੀ, ਅਧਿਆਤਮਿਕਤਾ ਅਤੇ ਹੋਰ ਬਹੁਤ ਸਾਰੇ ਖੇਤਰਾਂ ਵਿਚ ਚੰਗੀ ਤਰ੍ਹਾਂ ਜਾਣੂ ਸਨ। ਆਪਣੀਆਂ ਰਚਨਾਵਾਂ ਰਾਹੀਂ, ਉਨ੍ਹਾਂ ਨੇ ਭਾਰਤ ਦੇ ਬੌਧਿਕ ਲੈਂਡਸਕੇਪ ’ਤੇ ਇਕ ਅਮਿੱਟ ਛਾਪ ਛੱਡੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment