ਦਿੱਲੀ ਪੁਲਿਸ ਨੇ ਕੇਜਰੀਵਾਲ ਦੇ ਪੀਏ ਨੂੰ ਸੀਐਮ ਰਿਹਾਇਸ਼ ਤੋਂ ਕੀਤਾ ਗ੍ਰਿਫਤਾਰ

Prabhjot Kaur
2 Min Read

ਨਵੀਂ ਦਿੱਲੀ: 13 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਸਵਾਤੀ ਮਾਲੀਵਾਲ ‘ਤੇ ਹੋਈ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਨੇ ਪੀਏ ਰਿਸ਼ਵ ਕੁਮਾਰ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਹ ਕਾਰਵਾਈ ‘ਆਪ’ ਸੰਸਦ ਮੈਂਬਰ ਮਾਲੀਵਾਲ ਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੋਈ ਹੈ।

ਜਾਣਕਾਰੀ ਮੁਤਾਬਕ ਰਿਪੋਰਟ ‘ਚ ਸਵਾਤੀ ਮਾਲੀਵਾਲ ਦੀ ਅੱਖ ਅਤੇ ਲੱਤ ‘ਤੇ ਸੱਟ ਦੇ ਨਿਸ਼ਾਨ ਦਾ ਜ਼ਿਕਰ ਹੈ। ਇਸ ਦੀਆਂ 2 ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦਿੱਲੀ ਪੁਲਿਸ ਨੇ 16 ਮਈ ਨੂੰ ਰਾਤ 11 ਵਜੇ ਸਵਾਤੀ ਦਾ ਏਮਜ਼ ਤੋਂ ਮੈਡੀਕਲ ਕਰਵਾਇਆ ਸੀ। ਇਸ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਪੁਲਿਸ ਨੇ ਸੀਐਮ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਦੂਜੇ ਪਾਸੇ ਸਵਾਤੀ ‘ਤੇ ਹੋਏ ਹਮਲੇ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। 32 ਸੈਕਿੰਡ ਦੀ ਵੀਡੀਓ ‘ਚ ਪੁਲਿਸ ਕਰਮਚਾਰੀ ਸਵਾਤੀ ਮਾਲੀਵਾਲ ਨੂੰ ਸੀਐੱਮ ਹਾਊਸ ਤੋਂ ਹਟਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਅੰਤ ‘ਚ ਸਵਾਤੀ ਮਹਿਲਾ ਸੁਰੱਖਿਆ ਗਾਰਡ ਦਾ ਹੱਥ ਝਟਕਾ ਰਹੀ ਸੀ। ਹਾਲਾਂਕਿ ਸਪੋਕਸਮੈਨ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment