ਚੰਡੀਗੜ੍ਹ : ਪੰਜਾਬ ਦੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਬਾਗੀ ਲੀਡਰ ਅਤੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਉੱਤੇ ਰੋਮਾਂ ਦੀ ਬੇਅਦਬੀ ਕਰਨ ਅਤੇ ਆਪਣੀ ਧੀ ਨੂੰ ਮਾ.ਰਨ ਦੇ ਦੋਸ਼ ਤਹਿਤ ਨੋਟਿਸ ਜਾਰੀ ਕੀਤੇ ਗਏ ਹਨ।
ਬੀਬੀ ਜਗੀਰ ਕੌਰ ਨੂੰ ਇੱਕ ਹਫ਼ਤੇ ਦੇ ਅੰਦਰ- ਅੰਦਰ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ਉੱਤੇ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਦੇਣਾ ਹੋਵੇਗਾ।
ਦਸਣਾ ਬਣਦਾ ਹੈ ਕਿ ਬੀਤੇ ਲੰਮੇਂ ਸਮੇਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਬੀ ਜਗੀਰ ਕੌਰ ਖਿਲਾਫ ਆ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲਾਂਕਿ ਬੀਬੀ ਜਗੀਰ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਧੀ ਦੇ ਕਤਲ ਦੇ ਕੇਸ ਵਿੱਚੋਂ ਬਰੀ ਕੀਤਾ ਜਾ ਚੁੱਕਿਆ ਹੈ ਪਰ ਇਸ ਸਬੰਧੀ ਧਾਰਮਿਕ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।