ਬੀਬੀ ਜਗੀਰ ਕੌਰ ਨੇ BJP ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

navdeep kaur
2 Min Read

ਜਲੰਧਰ : ਜਿਉਂ-ਜਿਉਂ ਜਲੰਧਰ ਜ਼ਿਮਨੀ ਚੋਣ ਨੇੜੇ ਆ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦਾ ਅੱਡੀ ਚੋਟੀ ਦਾ ਜ਼ੋਰ ਲੱਗਾ ਹੋਇਆ ਹੈ। ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਦਿਨ-ਰਾਤ ਇੱਕ ਕੀਤਾ ਜਾ ਰਿਹਾ ਹੈ। 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ ਤੇ 13 ਮਈ ਨੂੰ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਸਿਆਸਤ ਵੀ ਪੂਰੇ ਜੌਬਨ ਤੇ ਹੈ। ਆਏ ਦਿਨ ਆਗੂਆਂ ਦੇ ਬਿਆਨ ਤੇ ਜਿੱਤ ਦੇ ਦਾਅਵੇ ਸਾਹਮਣੇ ਆ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਬੀਬੀ ਜਗੀਰ ਕੌਰ ਕਮੇਟੀ ਦੇ ਪ੍ਰਧਾਨ ਲਈ ਹੋਈਆਂ ਚੋਣਾਂ ਵੇਲੇ ਤੋਂ ਹੀ ਨਾਰਾਜ਼ ਚੱਲ ਰਹੇ ਹਨ।

ਇੱਕ ਦਿਨ ਪਹਿਲਾਂ ਹੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨਾਰਾਜ਼ ਚੱਲ ਰਹੀ ਬੀਬੀ ਜਗੀਰ ਨੂੰ ਮਨਾਉਣ ਲਈ ਪੁੱਜੇ ਸਨ ਪਰ ਉਹ ਨਹੀਂ ਮੰਨੇ। ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਨੇ ਕਿਹਾ ਕਿ ਸਿੱਖ ਧਰਮ ਅਤੇ ਵਿਰਸੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਹੀ ਸੰਭਵ ਜਾਪਦਾ ਹੈ।

ਬੀਬੀ ਨੇ ਸਾਰੇ ਸਮਰਥਕਾਂ ਦੀ ਸਹਿਮਤੀ ਨਾਲ ਭਾਜਪਾ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਉਸ ਨੇ ਆਪਣੀਆਂ ਕਈ ਮੰਗਾਂ ਵੀ ਰੱਖੀਆਂ ਹਨ। ਇਨ੍ਹਾਂ ਵਿੱਚ ਬੰਦੀ ਸ਼ੇਰਾਂ ਦੀ ਰਿਹਾਈ, ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਤੇਗ ਬਹਾਦਰ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ, ਸਾਕਾ ਨੀਲਾ ਤਾਰਾ ਦੌਰਾਨ ਵਿਰੋਧ ਕਰਨ ਵਾਲੇ ਧਰਮੀ ਫੌਜੀਆਂ ਦੀ ਰਿਹਾਈ ਆਦਿ ਦੀ ਮੰਗ ਸ਼ਾਮਲ ਹੈ।

ਵੋਟਾਂ ਦਾ ਸਮਾਂ ਨੇੜੇ ਆਉਂਦੇ-ਆਉਂਦੇ ਹੁਣ ਹੋਰ ਵੀ ਸਿਆਸੀ ਪੇਚ ਤੇ ਉਲਟਫੇਰ ਦੇਖਣ ਨੂੰ ਮਿਲ ਸਕਦੇ ਹਨ।ਬੀਬੀ ਜਗੀਰ ਕੌਰ ਦੀਆਂ ਮੰਗਾਂ ਨੂੰ ਲੈ ਕੇ ਪਾਰਟੀ ਕੀ ਐਕਸ਼ਨ ਲੈਂਦੀ ਹੈ ਤੇ ਕਦੋਂ ਇਹ ਮੰਗਾਂ ਪੂਰੀਆਂ ਹੁੰਦੀਆਂ ਹਨ।

- Advertisement -

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment